ਏਸ਼ੀਆ ਕੱਪ 2022 ਵਿੱਚ ਭਾਰਤ ਨੂੰ ਪਾਕਿਸਤਾਨ ਹੱਥੋਂ ਪਹਿਲੀ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਦੇ ਨਾਲ ਹੀ ਟੀਮ ਇੰਡੀਆ ਦੀ ਹਾਰ ਲਈ ਨੌਜਵਾਨ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਕੈਚ ਸੁੱਟਣ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਵੀ ਉਨ੍ਹਾਂ ਨੂੰ ਕਾਫੀ ਟ੍ਰੋਲ ਕੀਤਾ ਜਾ ਰਿਹਾ ਹੈ। ਦਰਅਸਲ, ਅਰਸ਼ਦੀਪ 18ਵੇਂ ਓਵਰ ਦੀ ਤੀਜੀ ਗੇਂਦ ‘ਤੇ ਆਸਿਫ ਅਲੀ ਦਾ ਆਸਾਨ ਕੈਚ ਲੈਣ ਤੋਂ ਖੁੰਝ ਗਿਆ। ਉਸ ਸਮੇਂ ਆਸਿਫ ਦਾ ਖਾਤਾ ਵੀ ਨਹੀਂ ਖੁੱਲ੍ਹਿਆ ਸੀ। ਅਜਿਹੇ ‘ਚ ਉਸ ‘ਤੇ ਹਾਰ ਦਾ ਦੋਸ਼ ਲਗਾਇਆ ਜਾ ਰਿਹਾ ਹੈ।
ਹਾਲਾਂਕਿ ਸਾਬਕਾ ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਅਰਸ਼ਦੀਪ ਦਾ ਸਮਰਥਨ ਕੀਤਾ। ਮੀਡੀਆ ਇੰਟਰਵਿਊ ਦੌਰਾਨ ਵਿਰਾਟ ਨੇ ਕਿਹਾ, ”ਮੈਚ ਦੇ ਦਬਾਅ ‘ਚ ਕਿਸੇ ਨਾਲ ਵੀ ਅਜਿਹਾ ਹੋ ਸਕਦਾ ਹੈ। ਆਪਣੇ ਕਰੀਅਰ ਦੇ ਸ਼ੁਰੂਆਤੀ ਦੌਰ ‘ਚ ਮੈਂ ਕਈ ਗਲਤੀਆਂ ਵੀ ਕੀਤੀਆਂ। ਇਹ ਉਹ ਮੌਕੇ ਹਨ ਜਿਨ੍ਹਾਂ ਤੋਂ ਤੁਸੀਂ ਸਿੱਖਦੇ ਹੋ। ਮੈਨੂੰ ਯਾਦ ਹੈ ਜਦੋਂ ਮੈਂ ਚੈਂਪੀਅਨਸ ਟਰਾਫੀ ਵਿੱਚ ਪਾਕਿਸਤਾਨ ਦੇ ਖਿਲਾਫ ਪਹਿਲਾ ਮੈਚ ਖੇਡਿਆ ਸੀ ਤਾਂ ਮੈਂ ਵੀ ਖਰਾਬ ਸ਼ਾਟ ਦਿੱਤੇ ਅਤੇ ਆਊਟ ਹੋ ਗਿਆ ਸੀ।