ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਵੱਡੀ ਖਬਰ ਸਾਹਮਣੇ ਆਈ ਹੈ | ਸੂਤਰਾਂ ਦੇ ਹਵਾਲੇ ਤੋਂ ਖ਼ਬਰ ਆ ਰਹੀ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਪੰਜਾਬ ਪੁਲਿਸ ਨੇ ਹੁਸ਼ਿਆਰਪੁਰ ਦੇ ਨੇੜੇ ਤੋਂ ਗ੍ਰਿਫਤਾਰ ਕੀਤਾ ਹੈ। ਸੂਚਨਾ ਦੇ ਅਨੁਸਾਰ ਪਪਲਪ੍ਰੀਤ ਸਿੰਘ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਘੇਰਾ ਪਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲਿਸ ਤੇ ਦਿੱਲੀ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਨਾਲ ਪਪਲਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਬਾਰੇ ਹਾਲੇ ਪੁਲਿਸ ਵਲੋਂ ਕੋਈ ਪੁਸ਼ਟੀ ਨਹੀਂ ਕੀਤੀ ਗਈ ।