ਅੰਮ੍ਰਿਤਸਰ ਵਿੱਚ ਭਾਜਪਾ ਆਗੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜੰਡਿਆਲਾ ਗੁਰੂ ਦੇ ਰਹਿਣ ਵਾਲੇ ਭਾਜਪਾ ਐਸ.ਸੀ ਮੋਰਚਾ ਦੇ ਜਨਰਲ ਸਕੱਤਰ ਬਲਵਿੰਦਰ ਗਿੱਲ ਘਰ ਵਿੱਚ ਹੀ ਸੀ। ਇਸ ਦੌਰਾਨ ਦੋ ਨੌਜਵਾਨ ਬਾਈਕ ਸਵਾਰਾਂ ਨੇ ਆ ਕੇ ਉਨ੍ਹਾਂ ਨੂੰ ਬਾਹਰ ਬੁਲਾਇਆ ‘ਤੇ ਗੋਲੀਆਂ ਚਲਾ ਦਿੱਤੀਆਂ। ਫਿਰ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ‘ਚ ਲਿਜਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਹੋ ਰਿਹਾ ਹੈ। ਐਸਐਸਪੀ ਦਿਹਾਤੀ ਸਤਿੰਦਰ ਸਿੰਘ ਵੀ ਮੌਕੇ ’ਤੇ ਪਹੁੰਚ ਚੁੱਕੇ ਹਨ।
ਸੂਚਨਾ ਦੇ ਅਨੁਸਾਰ ਬਲਵਿੰਦਰ ਗਿੱਲ ਐਤਵਾਰ ਰਾਤ ਨੂੰ ਆਪਣੇ ਘਰ ਵਿੱਚ ਹੀ ਮੌਜੂਦ ਸੀ। ਇਸ ਦੌਰਾਨ ਦੋ ਨੌਜਵਾਨ ਬਾਈਕ ‘ਤੇ ਸਵਾਰ ਹੋ ਕੇ ਉਨ੍ਹਾਂ ਦੇ ਘਰ ਦੇ ਬਾਹਰ ਆਏ, ਦੋਵਾਂ ਦੋਸ਼ੀਆਂ ਦੇ ਮੂੰਹ ਢਕੇ ਹੋਏ ਸੀ। ਦੋਸ਼ੀਆਂ ਨੇ ਉਨ੍ਹਾਂ ਦੇ ਘਰ ਦੇ ਬਾਹਰ ਘੰਟੀ ਵਜਾਈ ਅਤੇ ਜਦੋ ਹੀ ਭਾਜਪਾ ਆਗੂ ਬਲਵਿੰਦਰ ਗਿੱਲ ਨੇ ਦਰਵਾਜ਼ਾ ਖੋਲ੍ਹ ਕੇ ਬਾਹਰ ਆਏ ਤਾਂ ਬਾਈਕ ਸਵਾਰਾਂ ਨੌਜਵਾਨਾਂ ਨੇ ਉਨ੍ਹਾਂ ਦੇ ਮੂੰਹ ’ਤੇ ਗੋਲੀਆਂ ਚਲਾ ਦਿੱਤੀਆਂ । ਦੱਸਿਆ ਜਾ ਰਿਹਾ ਹੈ ਕਿ ਗੋਲੀ ਉਨ੍ਹਾਂ ਦੇ ਜਬੜੇ ‘ਤੇ ਲੱਗੀ ਸੀ |ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਬਾਈਕ ਸਵਾਰ ਫਰਾਰ ਹੋ ਗਏ।
ਗੋਲੀਆਂ ਦੀ ਆਵਾਜ਼ ਸੁਣ ਕੇ ਪਰਿਵਾਰਕ ਮੈਂਬਰ ਅਤੇ ਇਲਾਕੇ ਦੇ ਲੋਕ ਮੌਕੇ ‘ਤੇ ਆ ਗਏ ਸੀ। ਬਲਵਿੰਦਰ ਗਿੱਲ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਭਰਤੀ ਕਰਵਾਇਆ ਗਿਆ। ਪੁਲਿਸ ਨੇ ਸਾਰੀ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇੜੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ| ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਪੁਲਿਸ ਮੁਲਜ਼ਮਾਂ ਤੱਕ ਪਹੁੰਚਣ ਵਾਲੀ ਹੈ|