Friday, November 15, 2024
HomeEntertainmentਆਸ਼ਾ ਪਾਰੇਖ ਨੂੰ ਦਿੱਤਾ ਜਾਵੇਗਾ ਦਾਦਾ ਸਾਹਿਬ ਫਾਲਕੇ ਪੁਰਸਕਾਰ, ਅਭਿਨੇਤਰੀ ਨੂੰ ਲੈ...

ਆਸ਼ਾ ਪਾਰੇਖ ਨੂੰ ਦਿੱਤਾ ਜਾਵੇਗਾ ਦਾਦਾ ਸਾਹਿਬ ਫਾਲਕੇ ਪੁਰਸਕਾਰ, ਅਭਿਨੇਤਰੀ ਨੂੰ ਲੈ ਕੇ ਅਨੁਰਾਗ ਠਾਕੁਰ ਨੇ ਕਹੀ ਇਹ ਗੱਲ

ਬਾਲੀਵੁੱਡ ਦੀ ਮਸ਼ਹੂਰ ਅਭਿਨੇਤਰੀ ਆਸ਼ਾ ਪਾਰੇਖ ਨੂੰ ਇਸ ਸਾਲ ‘ਦਾਦਾ ਸਾਹਿਬ ਫਾਲਕੇ’ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਐਲਾਨ ਕੀਤਾ ਕਿ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਐਲਾਨ ਕੀਤਾ ਹੈ ਕਿ ਸਾਲ 2020 ਲਈ ਦਾਦਾ ਸਾਹਿਬ ਫਾਲਕੇ ਪੁਰਸਕਾਰ 30 ਸਤੰਬਰ ਨੂੰ ਅਭਿਨੇਤਰੀ ਆਸ਼ਾ ਪਾਰੇਖ ਨੂੰ ਦਿੱਤਾ ਜਾਵੇਗਾ। ਇਹ ਪੁਰਸਕਾਰ ਨਵੀਂ ਦਿੱਲੀ ਵਿੱਚ ਰਾਸ਼ਟਰੀ ਫਿਲਮ ਪੁਰਸਕਾਰ ਸਮਾਰੋਹ ਵਿੱਚ ਦਿੱਤਾ ਜਾਵੇਗਾ।

ਫੈਸਲੇ ਦੀ ਘੋਸ਼ਣਾ ਕਰਦੇ ਹੋਏ, ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ, “ਮੈਨੂੰ ਇਹ ਐਲਾਨ ਕਰਦੇ ਹੋਏ ਮਾਣ ਮਹਿਸੂਸ ਹੋ ਰਿਹਾ ਹੈ ਕਿ ਦਾਦਾ ਸਾਹਿਬ ਫਾਲਕੇ ਚੋਣ ਜਿਊਰੀ ਨੇ ਆਸ਼ਾ ਪਾਰੇਖ ਜੀ ਨੂੰ ਭਾਰਤੀ ਸਿਨੇਮਾ ਵਿੱਚ ਉਨ੍ਹਾਂ ਦੇ ਜੀਵਨ ਭਰ ਦੇ ਮਿਸਾਲੀ ਯੋਗਦਾਨ ਲਈ ਮਾਨਤਾ ਦੇਣ ਅਤੇ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਹੈ।” ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ 68ਵੇਂ ਰਾਸ਼ਟਰੀ ਫਿਲਮ ਪੁਰਸਕਾਰ 30 ਸਤੰਬਰ, 2022 ਨੂੰ ਆਯੋਜਿਤ ਕੀਤੇ ਜਾਣਗੇ ਅਤੇ ਇਸ ਦੀ ਪ੍ਰਧਾਨਗੀ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਕਰਨਗੇ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਅਭਿਨੇਤਰੀ ਨੂੰ ਫਿਲਮਾਂ ਵਿੱਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ।

ਜ਼ਿਕਰਯੋਗ ਹੈ ਕਿ ਸਿਰਫ 10 ਸਾਲ ਦੀ ਉਮਰ ‘ਚ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੀ ਆਸ਼ਾ ਜੀ ਨੇ 1960 ਅਤੇ 1970 ਦੇ ਦਹਾਕੇ ‘ਚ ਕਈ ਹਿੱਟ ਫਿਲਮਾਂ ਦਿੱਤੀਆਂ ਸਨ। ਆਸ਼ਾ ਪਾਰੇਖ ਨੇ ਆਪਣੇ ਕੈਰੀਅਰ ਦੀ ਸ਼ੁਰੂਆਤ ‘ਦਿਲ ਦੇਕੇ ਦੇਖੋ’ ਤੋਂ ਲੀਡ ਹੀਰੋਇਨ ਵਜੋਂ ਕੀਤੀ ਅਤੇ 95 ਤੋਂ ਵੱਧ ਫਿਲਮਾਂ ਵਿੱਚ ਕੰਮ ਕੀਤਾ। ਅਭਿਨੇਤਰੀ ਹੋਣ ਤੋਂ ਇਲਾਵਾ ਆਸ਼ਾ ਨੇ ਫਿਲਮ ਨਿਰਦੇਸ਼ਕ ਅਤੇ ਨਿਰਮਾਤਾ ਵਜੋਂ ਵੀ ਕੰਮ ਕੀਤਾ। ਉਹ ਆਪਣੇ ਸਮੇਂ ਦੀਆਂ ਸਭ ਤੋਂ ਵੱਧ ਕਮਾਈ ਕਰਨ ਵਾਲੀਆਂ ਅਭਿਨੇਤਰੀਆਂ ਵਿੱਚੋਂ ਇੱਕ ਹੈ। ਉਨ੍ਹਾਂ ਨੇ ‘ਕਟੀ ਪਤੰਗ’, ‘ਤੀਸਰੀ ਮੰਜ਼ਿਲ’, ‘ਲਵ ਇਨ ਟੋਕੀਓ’, ‘ਆਇਆ ਸਾਵਨ ਝੂਮ ਕੇ’, ‘ਆਨ ਮਿਲੋ ਸਜਨਾ’, ‘ਮੇਰਾ ਗਾਓਂ ਮੇਰਾ ਦੇਸ਼’ ਵਰਗੀਆਂ ਮਸ਼ਹੂਰ ਫਿਲਮਾਂ ‘ਚ ਕੰਮ ਕੀਤਾ ਹੈ।

RELATED ARTICLES

LEAVE A REPLY

Please enter your comment!
Please enter your name here

Most Popular

Recent Comments