ਅੰਮ੍ਰਿਤਸਰ: ਰਾਸ਼ਟਰਮੰਡਲ ਖੇਡਾਂ ਵਿੱਚ ਵੇਟਲਿਫਟਿੰਗ ਵਿੱਚ ਪੁਰਸ਼ਾਂ ਦੇ 109 ਕਿਲੋਗ੍ਰਾਮ ਵਰਗ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੇ ਲਵਪ੍ਰੀਤ ਦਾ ਅੱਜ ਅੰਮ੍ਰਿਤਸਰ ਵਿੱਚ ਨਿੱਘਾ ਸਵਾਗਤ ਕੀਤਾ ਗਿਆ। ਪੰਜਾਬ ਦੇ ਮਾਨ ਲਵਪ੍ਰੀਤ ਦਾ ਸਵਾਗਤ ਕਰਨ ਲਈ ਪਰਿਵਾਰਕ ਮੈਂਬਰ ਮਠਿਆਈਆਂ ਅਤੇ ਢੋਲਾਂ ਨਾਲ ਪਹੁੰਚੇ।
ਦੱਸ ਦੇਈਏ ਕਿ ਲਵਪ੍ਰੀਤ ਸਿੰਘ ਨੇ ਸਨੈਚ ਵਿੱਚ ਆਪਣੀ ਤੀਜੀ ਕੋਸ਼ਿਸ਼ ਵਿੱਚ 163 ਕਿਲੋਗ੍ਰਾਮ ਅਤੇ ਕਲੀਨ ਐਂਡ ਜਰਕ ਦੀ ਤੀਜੀ ਕੋਸ਼ਿਸ਼ ਵਿੱਚ 192 ਕਿਲੋਗ੍ਰਾਮ ਭਾਰ ਚੁੱਕਿਆ। ਇਸ ਤਰ੍ਹਾਂ ਉਸ ਨੇ ਕੁੱਲ 355 ਕਿਲੋਗ੍ਰਾਮ ਭਾਰ ਚੁੱਕ ਕੇ ਤੀਜਾ ਸਥਾਨ ਹਾਸਲ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਲਵਪ੍ਰੀਤ ਨੂੰ ਵਧਾਈ ਦਿੰਦੇ ਹੋਏ ਸਨਮਾਨ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ।