ਅਕਸਰ ਰਾਜਨੀਤੀ ਅਤੇ ਬਾਲੀਵੁੱਡ ਦੇ ਸਿਤਾਰਿਆਂ ਦੇ ਇੱਕ ਦੂਜੇ ਨਾਲ ਦਿਲ ਮਿਲ ਜਾਂਦੇ ਹਨ| ਰਾਜਨੀਤੀ ਅਤੇ ਬਾਲੀਵੁੱਡ ਤੋਂ ਇੱਕ ਅਜਿਹੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੂੰ ਸੁਣ ਕੇ ਤੁਸੀਂ ਵੀ ਚੌਕ ਜਾਓਗੇ। ਬਾਲੀਵੁੱਡ ਅਭਿਨੇਤਰੀ ਪਰਿਣੀਤੀ ਚੋਪੜਾ ਨੂੰ ਪਿਛਲੀ ਸ਼ਾਮ ਮੁੰਬਈ ‘ਚ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨਾਲ ਦੇਖਿਆ ਜਾ ਰਿਹਾ ਹੈ ।
ਦੋਵੇ ਇੱਕ ਰੈਸਟੋਰੈਂਟ ਦੇ ਬਾਹਰ ਦੇਖੇ ਜਾ ਰਹੇ ਹਨ | ਜਿੱਥੇ ਦੋਵੇਂ ਕਾਫੀ ਕੂਲ ਲੁੱਕ ‘ਚ ਦਿਖਾਈ ਦੇ ਰਹੇ ਹਨ। ਦੋਵਾਂ ਨੂੰ ਪਿਛਲੀ ਸ਼ਾਮ ਇੱਕੋ ਰੰਗ ਦੀ ਕਮੀਜ਼ ਵਿੱਚ ਦੇਖਿਆ ਜਾ ਸਕਦਾ ਹੈ । ਦੋਵਾਂ ਨੂੰ ਇੱਕ ਦੂਸਰੇ ਨਾਲ ਦੇਖਣ ਤੋਂ ਬਾਅਦ ਲੋਕਾਂ ਨੇ ਅੰਦਾਜ਼ਾ ਲਗਾਇਆ ਹੈ ਕਿ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ?
ਫ਼ਿਹਲਾਲ ਇਸ ਬਾਰੇ ਕੁਝ ਵੀ ਕਹਿਣਾ ਸਹੀ ਨਹੀਂ ਹੋਵੇਗਾ ਪਰ ਇਹ ਦੱਸਿਆ ਜਾ ਰਿਹਾ ਹੈ ਕਿ ਇਸ ਸਾਲ ਦੇ ਜਨਵਰੀ ਮਹੀਨੇ ‘ਚ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਨੂੰ ‘ਇੰਡੀਆ ਯੂਕੇ ਆਊਟਸਟੈਂਡਿੰਗ ਅਚੀਵਰ ਆਨਰਜ਼’ ਦਾ ਸਨਮਾਨ ਦਿੱਤਾ ਗਿਆ ਸੀ। ਜਾਣਕਾਰੀ ਦੇ ਅਨੁਸਾਰ ਭਾਰਤ ਵਿੱਚ ਪਹਿਲੀ ਵਾਰ ਕਿਸੇ ਨੂੰ ਇਹ ਸਨਮਾਨ ਦਿੱਤਾ ਗਿਆ ਹੈ।
ਸਨਮਾਨ ਦਾ ਆਯੋਜਨ ਨੈਸ਼ਨਲ ਇੰਡੀਅਨ ਸਟੂਡੈਂਟਸ ਐਂਡ ਅਲੂਮਨੀ ਯੂਨੀਅਨ ਵੱਲੋਂ ਭਾਰਤ ਵਿੱਚ ਬ੍ਰਿਟਿਸ਼ ਕੌਂਸਲ ਅਤੇ ਯੂਕੇ ਦੇ ਅੰਤਰਰਾਸ਼ਟਰੀ ਵਪਾਰ ਵਿਭਾਗ ਦੀ ਸਹਾਇਤਾ ਨਾਲ ਕੀਤਾ ਸੀ। ਇਹ ਸਮਾਗਮ ਬ੍ਰਿਟਿਸ਼ ਯੂਨੀਵਰਸਿਟੀ ਵਿੱਚ ਪੜ੍ਹਾਈ ਕਰ ਰਹੇ ਭਾਰਤੀ ਵਿਦਿਆਰਥੀਆਂ ਦੀਆ ਪ੍ਰਾਪਤੀਆਂ ਨੂੰ ਦੇਖਦੇ ਹੋਏ ਇਸ ਸਨਮਾਨ ਦੇ ਸਮਾਰੋਹ ਦਾ ਪ੍ਰਬੰਧ ਕੀਤਾ ਜਾਂਦਾ ਹੈ ।