ਭਾਰਤੀਆਂ ਵਿਰੁੱਧ ਕੈਨੇਡਾ ਵਿੱਚ ਪਿਛਲੇ ਕੁਝ ਦਿਨਾਂ ਵਿੱਚ ਨਫ਼ਰਤੀ ਅਪਰਾਧਾਂ ਅਤੇ ਹਿੰਸਾ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਹਾਲ ਹੀ ‘ਚ ਇਕ ਭਾਰਤੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਵੀ ਸਾਹਮਣੇ ਆਇਆ ਸੀ। ਇਸ ਦੌਰਾਨ ਭਾਰਤ ਸਰਕਾਰ ਵੱਲੋਂ ਕੈਨੇਡਾ ਵਿੱਚ ਰਹਿ ਰਹੇ ਭਾਰਤੀ ਵਿਦਿਆਰਥੀਆਂ ਅਤੇ ਹੋਰ ਭਾਰਤੀ ਨਾਗਰਿਕਾਂ ਬਾਰੇ ਇੱਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਉਨ੍ਹਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ।
ਭਾਰਤੀ ਨਾਗਰਿਕਾਂ ਲਈ ਜਾਰੀ ਕੀਤੀ ਗਈ ਐਡਵਾਈਜ਼ਰੀ
ਵਿਦੇਸ਼ ਮੰਤਰਾਲੇ ਦੀ ਤਰਫੋਂ ਕਿਹਾ ਗਿਆ ਹੈ ਕਿ ਕੈਨੇਡਾ ਵਿੱਚ ਨਫ਼ਰਤੀ ਅਪਰਾਧਾਂ, ਸੰਪਰਦਾਇਕ ਹਿੰਸਾ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਦੀਆਂ ਘਟਨਾਵਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਅਜਿਹੇ ‘ਚ ਕੈਨੇਡਾ ‘ਚ ਭਾਰਤੀ ਹਾਈ ਕਮਿਸ਼ਨ ਨੇ ਇਸ ਸਬੰਧ ‘ਚ ਕੈਨੇਡਾ ਸਰਕਾਰ ਨਾਲ ਗੱਲ ਕਰਕੇ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਇਸਦੇ ਨਾਲ ਹੀ ਜਾਰੀ ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ ਕਿ ਕੈਨੇਡਾ ਵਿੱਚ ਰਹਿਣ ਵਾਲੇ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਤੋਂ ਇਲਾਵਾ, ਜੋ ਕੈਨੇਡਾ ਦੀ ਯਾਤਰਾ ਕਰਨ ਜਾ ਰਹੇ ਹਨ, ਉਹ ਸਾਵਧਾਨੀ ਵਰਤਣ ਅਤੇ ਸਾਵਧਾਨ ਰਹਿਣ। ਇਸ ਤੋਂ ਇਲਾਵਾ ਭਾਰਤੀ ਨਾਗਰਿਕਾਂ ਨੂੰ madad.gov.in ‘ਤੇ ਰਜਿਸਟਰ ਕਰਨ ਲਈ ਵੀ ਕਿਹਾ ਗਿਆ ਹੈ।