Nation Post

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਖਿਲਾਫ਼ ਧਰਨਾ ਦੇਣ ਵਾਲੇ ਤਿੰਨ ਲੋਕਾਂ ਨੂੰ ਪਾਰਟੀ ਨੇ ਦਿਖਾਇਆ ਬਾਹਰ ਦਾ ਰਸਤਾ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਮਲੋਟ: ‘ਆਪ’ ਵਿਧਾਇਕਾ ਡਾ: ਬਲਜੀਤ ਕੌਰ ਦੇ ਘਰ ਦੇ ਬਾਹਰ ਧਰਨਾ ਦੇਣ ਵਾਲੇ ਪਾਰਟੀ ਵਰਕਰਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਗਈ ਹੈ। ਦਰਅਸਲ, ਪ੍ਰਦਰਸ਼ਨਕਾਰੀਆਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਹੈ। ਦੱਸ ਦੇਈਏ ਕਿ ਵਰਕਰਾਂ ਦਾ ਕਹਿਣਾ ਹੈ ਕਿ ਕੈਬਨਿਟ ਮੰਤਰੀ ਨੇ ਉਨ੍ਹਾਂ ਲੋਕਾਂ ਨੂੰ ਆਪਣੇ ਨੇੜੇ ਲਿਆਂਦਾ ਹੈ, ਜੋ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਸਨ। ਇਸਦੇ ਨਾਲ ਹੀ ਉਨ੍ਹਾਂ ਨੇ ਇਹ ਦੋਸ਼ ਵੀ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੋਣ ਦੇ ਬਾਵਜੂਦ ਵੀ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਇੱਥੇ ਦੇਖੋ ਪਾਰਟੀ ਵਿੱਚੋਂ ਕਿਹੜੇ-ਕਿਹੜੇ ਆਗੂ ਹੋਏ ਬਾਹਰ।

Aap Punjab
Exit mobile version