Nation Post

ਕੈਬਨਿਟ ਮੰਤਰੀ ਬਲਜੀਤ ਕੌਰ ਦਾ ਵਾਅਦਾ, ਪੰਜਾਬ ਦੀਆਂ ਔਰਤਾਂ ਨੂੰ ਜਲਦ ਮਿਲੇਗਾ 1000 ਰੁਪਏ ਪ੍ਰਤੀ ਮਹੀਨਾ

Baljit Kaur

Baljit Kaur

ਫਤਿਹਗੜ੍ਹ ਸਾਹਿਬ: ਆਮ ਆਦਮੀ ਪਾਰਟੀ ਦੀ ਸਰਕਾਰ ਜਲਦ ਹੀ ਇੱਕ ਹੋਰ ਚੋਣ ਵਾਅਦਾ ਪੂਰਾ ਕਰਨ ਜਾ ਰਹੀ ਹੈ। ਦਰਅਸਲ, ਪੰਜਾਬ ਵਿੱਚ ਔਰਤਾਂ ਨੂੰ ਜਲਦੀ ਹੀ ਹਰ ਮਹੀਨੇ ਇੱਕ ਹਜ਼ਾਰ ਰੁਪਏ ਮਿਲਣੇ ਸ਼ੁਰੂ ਹੋ ਜਾਣਗੇ। ਪੰਜਾਬ ਦੀ ਮਹਿਲਾ ਤੇ ਬਾਲ ਭਲਾਈ ਮੰਤਰੀ ਡਾ: ਬਲਜੀਤ ਕੌਰ (Baljit Kaur) ਨੇ ਇਹ ਵਾਅਦਾ ਕੀਤਾ ਹੈ। ‘ਬੇਟੀ ਬਚਾਓ ਬੇਟੀ ਪੜ੍ਹਾਓ’ ਤਹਿਤ ਇਕ ਸਮਾਗਮ ‘ਚ ਸ਼ਿਰਕਤ ਕਰਨ ਆਈ ਮੰਤਰੀ ਨੇ ਕਿਹਾ ਕਿ ਸਾਡੀ ਕੋਸ਼ਿਸ਼ ਸੂਬੇ ‘ਚ ਔਰਤਾਂ ਦੀ ਹਾਲਤ ਸੁਧਾਰਨ ਦੀ ਹੈ। ਅਸੀਂ ਆਪਣਾ ਵਾਅਦਾ ਪੂਰਾ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ।

ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਭਰੂਣ ਹੱਤਿਆ ਨੂੰ ਰੋਕਣ ਲਈ ਕਾਨੂੰਨ ਨੂੰ ਸਖ਼ਤ ਬਣਾਉਣ ਦੀ ਲੋੜ ਹੈ। ਇਸ ਦੇ ਨਾਲ ਹੀ ਪੰਜਾਬ ਦੇ ਸਿਵਲ ਹਸਪਤਾਲਾਂ ਵਿੱਚ ਸਟਾਫ਼ ਅਤੇ ਹੋਰ ਸਹੂਲਤਾਂ ਦੀ ਘਾਟ ਹੈ, ਜਿਸ ਨੂੰ ਜਲਦੀ ਤੋਂ ਜਲਦੀ ਦੂਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Exit mobile version