ਚੰਡੀਗੜ੍ਹ: SIT ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਅੱਜ ਪੁੱਛਗਿੱਛ ਕਰੇਗੀ। ਜਾਣਕਾਰੀ ਲਈ ਦੱਸ ਦੇਈਏ ਕਿ ਐੱਸ.ਆਈ.ਟੀ. ਵੱਲ਼ੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪੱਤਰ ਭੇਜਿਆ ਗਿਆ ਸੀ। ਜਾਂਚ ਦੀ ਗੱਲ ਕਰਿਏ ਤਾਂ ਸਾਰੀ ਜਾਂਚ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ‘ਤੇ ਕੀਤੀ ਜਾਵੇਗੀ।
ਦੱਸ ਦੇਈਏ ਕਿ ਕੋਟਕਪੂਰਾ ਗੋਲੀਕਾਂਡ ਨਾਲ ਸਬੰਧਤ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਤੋਂ ਬਾਅਦ ਏ.ਡੀ.ਜੀ.ਪੀ. ਐਲ.ਕੇ ਯਾਦਵ ਦੀ ਅਗਵਾਈ ਹੇਠ ਬਣਾਈ ਗਈ ਐਸ.ਆਈ.ਟੀ. ਪੁਲਿਸ ਦੇ ਕੁਝ ਮੈਂਬਰਾਂ ਵੱਲੋਂ ਅਚਾਨਕ ਪ੍ਰਕਾਸ਼ ਚੌਕ ਵਿੱਚ ਪਹੁੰਚ ਕੇ ਜਾਂਚ ਕੀਤੀ ਗਈ। ਮਾਮਲੇ ਦੀ ਜਾਂਚ ਕਰਦੇ ਹੋਏ ਟੀਮ ਵੱਲੋਂ ਘਟਨਾ ਵਾਲੀ ਥਾਂ ਅਤੇ ਆਸ-ਪਾਸ ਦਾ ਜਾਇਜ਼ਾ ਵੀ ਲਿਆ ਗਿਆ। ਗੁਲਨੀਤ ਸਿੰਘ ਖੁਰਾਣਾ ਐਸ.ਐਸ.ਪੀ ਮੋਗਾ ਦੀ ਅਗਵਾਈ ਵਾਲੀ ਟੀਮ ਵਿੱਚ ਫੋਰੈਂਸਿਕ ਵਿਭਾਗ ਦੇ ਮੈਂਬਰ ਵੀ ਸ਼ਾਮਲ ਸਨ। ਜੋ ਕਿ ਇਸ ਮਾਮਲੇ ਦੀ ਜਾਂਚ ਪੜਤਾਲ ਕਰ ਰਹੇ ਹਨ।