Nation Post

ਕ੍ਰਿਕੇਟਰ ਰਿਸ਼ਭ ਪੰਤ ਭਿਆਨਕ ਸੜਕ ਹਾਦਸੇ ਵਿੱਚ ਬੁਰੀ ਤਰ੍ਹਾਂ ਹੋਏ ਜ਼ਖਮੀ, ਇੰਝ ਹੋਇਆ ਹਾਦਸਾ

rishabh Pant

ਰੁੜਕੀ: ਭਾਰਤੀ ਕ੍ਰਿਕਟ ਟੀਮ ਦੇ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਅੱਜ ਸੜਕ ਹਾਦਸੇ ਵਿੱਚ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਮੀਡੀਆ ਰਿਪੋਰਟਾਂ ਮੁਤਾਬਕ ਇਹ ਘਟਨਾ 30 ਦਸੰਬਰ ਨੂੰ ਰੁੜਕੀ ਦੇ ਗੁਰੂਕੁਲ ਨਰਸਨ ਇਲਾਕੇ ਦੀ ਹੈ। ਘਟਨਾ ਤੋਂ ਬਾਅਦ ਰਿਸ਼ਭ ਪੰਤ ਦੀ ਕਾਰ ਨੂੰ ਵੀ ਅੱਗ ਲੱਗ ਗਈ। ਪੰਤ ਨੇ ਦੱਸਿਆ ਕਿ ਉਹ ਬੜੀ ਮੁਸ਼ਕਲ ਨਾਲ ਕਾਰ ਤੋਂ ਬਾਹਰ ਆਇਆ। ਜੇਕਰ ਉਹ ਕਾਰ ਤੋਂ ਬਾਹਰ ਨਾ ਨਿਕਲਦਾ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ। ਸਥਾਨਕ ਲੋਕਾਂ ਨੇ ਤੁਰੰਤ ਐਂਬੂਲੈਂਸ ਬੁਲਾਈ ਅਤੇ ਕ੍ਰਿਕਟਰ ਨੂੰ ਹਸਪਤਾਲ ਦਾਖਲ ਕਰਵਾਇਆ।

ਦੱਸ ਦੇਈਏ ਕਿ ਕਾਰ ਨੂੰ ਰਿਸ਼ਭ ਪੰਤ ਖੁਦ ਚਲਾ ਰਹੇ ਸਨ। ਗੱਡੀ ਚਲਾਉਂਦੇ ਸਮੇਂ ਉਸ ਨੂੰ ਨੀਂਦ ਆ ਗਈ ਸੀ, ਜਿਸ ਕਾਰਨ ਕਾਰ ਡਿਵਾਈਡਰ ਨਾਲ ਜਾ ਟਕਰਾਈ ਅਤੇ ਵੱਡਾ ਹਾਦਸਾ ਵਾਪਰ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਹਾਦਸੇ ਤੋਂ ਬਾਅਦ ਉਹ ਕਾਰ ਦੀ ਵਿੰਡ ਸਕਰੀਨ ਤੋੜ ਕੇ ਬਾਹਰ ਨਿਕਲਿਆ। ਡਾਕਟਰਾਂ ਮੁਤਾਬਕ ਰਿਸ਼ਭ ਪੰਤ ਦੇ ਸਿਰ ‘ਤੇ ਸੱਟ ਲੱਗੀ ਹੈ ਅਤੇ ਉਨ੍ਹਾਂ ਦੀ ਸੱਜੀ ਲੱਤ ‘ਚ ਫਰੈਕਚਰ ਹੋਣ ਦੀ ਸੰਭਾਵਨਾ ਹੈ। ਦੱਸਿਆ ਜਾ ਰਿਹਾ ਹੈ ਕਿ ਪੰਤ ਨੂੰ ਹੁਣ ਦੇਹਰਾਦੂਨ ਦੇ ਮੈਕਸ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ ਹੈ, ਜਿੱਥੇ ਉਨ੍ਹਾਂ ਦਾ ਹੋਰ ਇਲਾਜ ਚੱਲ ਰਿਹਾ ਹੈ।

 

Exit mobile version