ਚੰਡੀਗੜ੍ਹ: ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਅੱਜ ਉਨ੍ਹਾਂ ਦੇ ਪਿੰਡ ਖਟਕੜ ਕਲਾਂ ਵਿੱਚ 646 ਪੀਟੀਆਈ ਬੇਰੁਜ਼ਗਾਰ ਅਧਿਆਪਕਾਂ ਨੇ ਟੈਂਕੀ ’ਤੇ ਚੜ੍ਹ ਕੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਦਾ ਕਹਿਣਾ ਹੈ ਕਿ ਚੋਣਾਂ ਤੋਂ ਪਹਿਲਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵਾਅਦਾ ਕੀਤਾ ਸੀ ਕਿ ਸਰਕਾਰ ਬਣਦਿਆਂ ਹੀ ਉਨ੍ਹਾਂ ਨੂੰ ਭਰਤੀ ਕਰ ਲਿਆ ਜਾਵੇਗਾ, ਪਰ ਹੁਣ ਸਰਕਾਰ ਬਣੀ ਨੂੰ 6 ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ।
ਇਸ ਦੌਰਾਨ ਇੱਕ ਬੇਰੁਜ਼ਗਾਰ ਪੀਟੀਆਈ ਮਹਿਲਾ ਅਧਿਆਪਕ ਸਿੱਪੀ ਸ਼ਰਮਾ ਦੀ ਟੈਂਕੀ ‘ਤੇ ਚੜ੍ਹਨ ਦੀ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਇੱਕ ਬੇਰੁਜ਼ਗਾਰ ਪੀਟੀਆਈ ਮਹਿਲਾ ਅਧਿਆਪਕ ਕਹਿ ਰਹੀ ਹੈ ਕਿ ਉਸਦੇ ਭਰਾ ਅਰਵਿੰਦ ਕੇਜਰੀਵਾਲ ਨੇ ਉਸ ਨਾਲ ਵਾਅਦਾ ਕੀਤਾ ਸੀ ਕਿ ਸੱਤਾ ਵਿੱਚ ਆਉਂਦੇ ਹੀ ਉਸ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ, ਪਰ ਅਜੇ ਤੱਕ ਇਹ ਵਾਅਦਾ ਪੂਰਾ ਨਹੀਂ ਹੋਇਆ।