ਮੋਹਾਲੀ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਪੁਲਿਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਕੇ ਪੁੱਛਗਿੱਛ ਕਰ ਰਹੀ ਹੈ। ਇਸ ਦੇ ਨਾਲ ਹੀ ਬਿਸ਼ਨੋਈ ਨੂੰ ਆਰਮਜ਼ ਐਕਟ ਮਾਮਲੇ ‘ਚ ਪੁੱਛਗਿੱਛ ਲਈ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ 10 ਦਿਨਾਂ ਦੇ ਰਿਮਾਂਡ ‘ਤੇ ਖਰੜ ਪੁਲਿਸ ਦੇ ਹਵਾਲੇ ਕਰ ਦਿੱਤਾ। ਲਾਰੇਂਸ ‘ਤੇ 40 ਲੱਖ ਦੀ ਫਿਰੌਤੀ ਲਈ ਫਾਇਰਿੰਗ ਕਰਨ ਦਾ ਦੋਸ਼ ਹੈ, ਇਸ ਮਾਮਲੇ ‘ਚ ਪੁਲਸ ਲਗਾਤਾਰ ਉਸ ਤੋਂ ਪੁੱਛਗਿੱਛ ਕਰ ਰਹੀ ਹੈ।
ਖਰੜ ਪੁਲਿਸ ਵੱਲੋਂ ਰਿਮਾਂਡ ‘ਤੇ ਚੱਲ ਰਹੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਅਦਾਲਤ ਵਿੱਚ ਕੀਤਾ ਗਿਆ ਪੇਸ਼

lawrence bishnoi