ਬਠਿੰਡਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗਣਤੰਤਰ ਦਿਵਸ ਮੌਕੇ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਤਿਰੰਗਾ ਲਹਿਰਾਇਆ। ਇਸ ਦੌਰਾਨ ਸਟੇਡੀਅਮ ‘ਚ ਸੁਰੱਖਿਆ ਦੇ ਇੰਤਜ਼ਾਮ ਇਸ ਤਰ੍ਹਾਂ ਕੀਤੇ ਗਏ ਸਨ ਕਿ ਸਮਾਗਮ ਤੋਂ ਪਹਿਲਾਂ ਪੂਰੀ ਜਾਂਚ ਤੋਂ ਬਾਅਦ ਹੀ ਐਂਟਰੀ ਦਿੱਤੀ ਗਈ। ਇਸ ਦੇ ਨਾਲ ਹੀ ਸਟੇਡੀਅਮ ਦੇ ਆਲੇ-ਦੁਆਲੇ ਪੁਲਿਸ ਦਾ ਸਖ਼ਤ ਪਹਿਰਾ ਲਾਇਆ ਗਿਆ ਸੀ।
ਬਠਿੰਡਾ ਵਿੱਚ ਇਸ ਸਾਲ ਦਾ ਗਣਤੰਤਰ ਦਿਵਸ ਇਸ ਲਈ ਮਹੱਤਵਪੂਰਨ ਹੈ ਕਿਉਂਕਿ ਇਸ ਵਾਰ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਰਕਤ ਕੀਤੀ। ਦੂਜੇ ਪਾਸੇ ਸਮਾਗਮ ਤੋਂ ਪਹਿਲਾਂ ਸਿੱਖ ਫਾਰ ਜਸਟਿਸ ਸੰਗਠਨ ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਮਾਨ ‘ਤੇ ਹਮਲਾ ਕਰਨ ਦੀ ਧਮਕੀ ਮਿਲੀ ਹੈ। ਡੀਸੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣਗੇ। ਜ਼ਿਲ੍ਹਾ ਪੁਲਿਸ ਮੁਖੀ ਜੇ. ਐਲਨਚੇਲੀਅਨ ਨੇ ਨਿਰਦੇਸ਼ ਦਿੱਤੇ ਹਨ ਕਿ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾਣ।