ਗਾਜ਼ਾ: ਉੱਤਰੀ ਗਾਜ਼ਾ ਪੱਟੀ ਵਿੱਚ ਇੱਕ ਰਿਹਾਇਸ਼ੀ ਇਮਾਰਤ ਵਿੱਚ ਭਿਆਨਕ ਅੱਗ ਲੱਗਣ ਕਾਰਨ ਸੱਤ ਬੱਚਿਆਂ ਸਮੇਤ ਘੱਟੋ-ਘੱਟ 21 ਫਲਸਤੀਨੀਆਂ ਦੀ ਮੌਤ ਹੋ ਗਈ ਅਤੇ 30 ਤੋਂ ਵੱਧ ਹੋਰ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਸੁਰੱਖਿਆ ਅਤੇ ਮੈਡੀਕਲ ਸੂਤਰਾਂ ਨੇ ਦਿੱਤੀ ਹੈ। ਇਕ ਸਮਾਚਾਰ ਏਜੰਸੀ ਨੇ ਏਜੰਸੀ ਦੇ ਨਿਰਦੇਸ਼ਕ ਸਲਾਹ ਅਬੂ ਲੈਲਾ ਦੇ ਹਵਾਲੇ ਨਾਲ ਕਿਹਾ ਕਿ ਜ਼ਖਮੀਆਂ ‘ਚੋਂ ਕੁਝ ਦੀ ਹਾਲਤ ਗੰਭੀਰ ਹੈ। ਜਬਾਲੀਆ ਸ਼ਰਨਾਰਥੀ ਕੈਂਪ ਦੇ ਤਾਲ-ਜਾਤਾਰ ਇਲਾਕੇ ‘ਚ ਵੀਰਵਾਰ ਨੂੰ ਲੱਗੀ ਅੱਗ ‘ਚ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ।
ਫਲਸਤੀਨੀ ਸਿਵਲ ਡਿਫੈਂਸ ਫੋਰਸ ਨੇ ਇੱਕ ਬਿਆਨ ਵਿੱਚ ਘੋਸ਼ਣਾ ਕੀਤੀ ਕਿ ਉਸਨੇ ਬਚਾਅ ਦਲ ਅਤੇ ਕਈ ਸੁਰੱਖਿਆ ਕਰਮਚਾਰੀਆਂ ਨੂੰ ਘਟਨਾ ਵਾਲੀ ਥਾਂ ‘ਤੇ ਭੇਜਿਆ ਹੈ। ਚਸ਼ਮਦੀਦਾਂ ਨੇ ਦੱਸਿਆ ਕਿ ਸਿਵਲ ਡਿਫੈਂਸ ਦੇ ਕਰਮਚਾਰੀਆਂ ਨੇ ਕਈ ਘੰਟਿਆਂ ਤੱਕ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਗਾਜ਼ਾ ਵਿਚ ਗ੍ਰਹਿ ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਅੱਗ ਇਮਾਰਤ ਦੇ ਅੰਦਰ ਸਟੋਰ ਕੀਤੇ ਗਏ ਈਂਧਨ ਦੀ ਵੱਡੀ ਮਾਤਰਾ ਕਾਰਨ ਲੱਗੀ ਹੈ।
ਸਥਾਨਕ ਸੂਤਰਾਂ ਅਤੇ ਚਸ਼ਮਦੀਦਾਂ ਨੇ ਦੱਸਿਆ ਕਿ ਰਿਹਾਇਸ਼ੀ ਇਮਾਰਤ ਅਬੂ ਰਯਾ ਪਰਿਵਾਰ ਦੀ ਸੀ। ਹਾਦਸੇ ਦੇ ਸਮੇਂ ਪਰਿਵਾਰ ਦਾ ਇੱਕ ਮੈਂਬਰ ਮਿਸਰ ਤੋਂ ਵਾਪਸੀ ਦਾ ਜਸ਼ਨ ਮਨਾ ਰਿਹਾ ਸੀ।