ਪੰਜਾਬ ਪੁਲਿਸ ਦੀ ਹਿਰਾਸਤ ‘ਚ ਲੰਬੇ ਸਮੇਂ ਤੋਂ ਚੱਲ ਰਹੇ ਗੈਂਗਸਟਰ ਲਾਰੈਂਸ ਬਿਸ਼ਨੋਈ ‘ਤੇ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਕੀਤੀ ਗਈ ਹੈ। ਗੈਂਗਸਟਰ ਬਿਸ਼ਨੋਈ ਨੂੰ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਗ੍ਰਿਫਤਾਰ ਕਰ ਲਿਆ ਹੈ। ਗੈਂਗਸਟਰ ਲਾਰੇਂਸ ਬਿਸ਼ਨੋਈ ‘ਤੇ UAPA ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਅਸਲ ਵਿੱਚ ਲਾਰੇਂਸ ਬਿਸ਼ਨੋਈ ਦੇ ਅੱਤਵਾਦ ਨਾਲ ਵੀ ਸਬੰਧ ਬਣਾਏ ਜਾ ਰਹੇ ਸਨ, ਜਿਸ ਦੇ ਕਈ ਤਰ੍ਹਾਂ ਦੇ ਇਨਪੁਟਸ ਸਾਹਮਣੇ ਆ ਰਹੇ ਸਨ। ਇਸੇ ਮਾਮਲੇ ‘ਚ NIA ਨੇ ਉਸ ਖਿਲਾਫ ਇਹ ਕਾਰਵਾਈ ਕੀਤੀ ਹੈ। ਐਨਆਈਏ ਨੇ ਬਿਸ਼ਨੋਈ ਨੂੰ ਬਠਿੰਡਾ ਜੇਲ੍ਹ ਤੋਂ ਗ੍ਰਿਫ਼ਤਾਰ ਕਰ ਲਿਆ ਹੈ, ਏਜੰਸੀ ਉਸ ਨੂੰ ਅੱਜ ਦਿੱਲੀ ਲੈ ਕੇ ਜਾਵੇਗੀ।