Nation Post

ਗੋਬਿੰਦ ਸਾਗਰ ਝੀਲ ‘ਚ 7 ਨੌਜਵਾਨਾਂ ਦੀ ਡੁੱਬ ਕੇ ਮੌਤ, ਮਾਨ ਸਰਕਾਰ ਨੇ ਪਰਿਵਾਰ ਨੂੰ 1-1 ਲੱਖ ਰੁਪਏ ਸਹਾਇਤਾ ਦੇਣ ਦਾ ਕੀਤਾ ਐਲਾਨ

Cm mann

Cm mann

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੋਬਿੰਦ ਸਾਗਰ ਝੀਲ ਵਿੱਚ ਡੁੱਬਣ ਕਾਰਨ ਜ਼ਿਲ੍ਹਾ ਮੁਹਾਲੀ ਦੇ ਸੱਤ ਨੌਜਵਾਨਾਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੀੜਤ ਪਰਿਵਾਰਾਂ ਨੂੰ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਟਵੀਟ ਕੀਤਾ, ‘ਹਾਲਾਂਕਿ ਕਿਸੇ ਵੀ ਮੁਦਰਾ ਵਿੱਚ ਮਨੁੱਖ ਦੀ ਜ਼ਿੰਦਗੀ ਦੀ ਕੀਮਤ ਨਹੀਂ ਮਾਪੀ ਜਾ ਸਕਦੀ, ਫਿਰ ਵੀ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਨਾਲ ਉਨ੍ਹਾਂ ਦਾ ਦੁੱਖ ਘੱਟ ਹੁੰਦਾ ਹੈ।

ਦੱਸ ਦੇਈਏ ਕਿ ਸੋਮਵਾਰ ਨੂੰ ਜ਼ਿਲ੍ਹਾ ਮੁਹਾਲੀ ਦੇ ਕਸਬਾ ਬਨੂੜ ਦੇ 7 ਨੌਜਵਾਨਾਂ ਦੀ ਜ਼ਿਲ੍ਹਾ ਊਨਾ ਦੀ ਗੋਬਿੰਦ ਸਾਗਰ ਝੀਲ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਸੀ। ਇਸ ਭਿਆਨਕ ਘਟਨਾ ਤੋਂ ਬਾਅਦ ਹਰ ਪੀੜਤ ਪਰਿਵਾਰ ਨੂੰ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਇੱਕ-ਇੱਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

Exit mobile version