ਲੁਧਿਆਣਾ ਰੇਂਜ ਦੇ ਆਈਜੀ ਡਾ.ਕੌਸਤੁਭ ਸ਼ਰਮਾ ਨੇ ਖੰਨਾ ਵਿੱਚ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਪੂਰੇ ਪੰਜਾਬ ਵਿੱਚ ਚਾਈਨਾ ਡੋਰ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ। ਜਿਸ ਦੇ ਤਹਿਤ ਖੰਨਾ ਪੁਲਿਸ ਨੇ ਚਾਈਨਾ ਡੋਰ ਖਿਲਾਫ ਮੁਹਿੰਮ ਚਲਾਉਂਦੇ ਹੋਏ ਹੁਣ ਤੱਕ 21 ਮਾਮਲੇ ਦਰਜ ਕਰਕੇ ਕੁੱਲ 186 ਚਾਈਨਾ ਡੋਰ ਦੇ ਗੱਟੂ ਬਰਾਮਦ ਕੀਤੇ ਹਨ। ਇੱਕ ਮਾਮਲੇ ਵਿੱਚ ਖੰਨਾ ਸਿਟੀ 2 ਦੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ 65 ਗੱਟੂ ਬਰਾਮਦ ਕੀਤੇ ਹਨ।
ਚਾਈਨਾ ਡੋਰ ਖਿਲਾਫ ਖੰਨਾ ਪੁਲਿਸ ਦੀ ਵੱਡੀ ਕਾਰਵਾਈ, 21 ਕੇਸ ਦਰਜ, 186 ਚਾਈਨਾ ਡੋਰ ਦੇ ਗੱਟੂ ਬਰਾਮਦ

china door