Nation Post

ਚੰਡੀਗੜ੍ਹ ‘ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲੀ ਬੱਸ ਨੂੰ ਲੱਗੀ ਅੱਗ

chandigarh school bus

chandigarh school bus

ਚੰਡੀਗੜ੍ਹ ਵਿੱਚ ਅੱਜ ਵੱਡਾ ਹਾਦਸਾ ਹੋਣੋਂ ਟਲ ਗਿਆ। ਇੱਥੇ ਬੱਚਿਆਂ ਨਾਲ ਭਰੀ ਸਕੂਲ ਬੱਸ ਨੂੰ ਅੱਗ ਲੱਗ ਗਈ। ਇਸ ਦੌਰਾਨ ਬੱਸ ਵਿੱਚ 20 ਤੋਂ ਵੱਧ ਬੱਚੇ ਮੌਜੂਦ ਸਨ। ਹਾਲਾਂਕਿ ਬੱਚਿਆਂ ਨੂੰ ਸਮੇਂ ਸਿਰ ਬੱਸ ‘ਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਜਿਸ ਕਾਰਨ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।

ਜਾਣਕਾਰੀ ਮੁਤਾਬਕ ਇਹ ਹਾਦਸਾ ਮਨੀਮਾਜਰਾ ਦੇ ਫੌਜੀ ਢਾਬੇ ਕੋਲ ਉਸ ਸਮੇਂ ਵਾਪਰਿਆ ਜਦੋਂ ਬੱਸ ਬੱਚਿਆਂ ਨੂੰ ਸਕੂਲ ਤੋਂ ਬਾਅਦ ਘਰ ਛੱਡਣ ਜਾ ਰਹੀ ਸੀ। ਇਹ ਬੱਸ ਸੈਕਟਰ 26 ਦੇ ਸੈਕਰਡ ਹਾਰਟ ਸਕੂਲ ਦੀ ਹੈ। ਇਸ ਹਾਦਸੇ ਦਾ ਵੀਡੀਓ ਵੀ ਵਾਇਰਲ ਹੋਇਆ ਹੈ।

Exit mobile version