ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਤੋਂ ਥੋੜ੍ਹੀ ਦੂਰੀ ‘ਤੇ ਬੰਬ ਹੋਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਕ ਇਹ ਬੰਬ ਸੀ.ਐਮ ਮਾਨ ਦੇ ਘਰ ਤੋਂ ਕੁਝ ਦੂਰੀ ‘ਤੇ ਅੰਬਾਂ ਦੇ ਬਾਗ ‘ਚ ਮਿਲਿਆ ਸੀ, ਜਿਸ ਨੂੰ ਉਥੇ ਮੌਜੂਦ ਟਿਊਬਵੈੱਲ ਆਪਰੇਟਰ ਨੇ ਦੇਖਿਆ ਸੀ। ਜਿਸ ਤੋਂ ਬਾਅਦ ਉਸ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਅਤੇ ਬੰਬ ਨਿਰੋਧਕ ਟੀਮ ਮੌਕੇ ‘ਤੇ ਪਹੁੰਚ ਗਈ ਹੈ ਅਤੇ ਜਾਂਚ ਕਰ ਰਹੀ ਹੈ।