ਜਲੰਧਰ: ਸਿਟੀ ਥਾਣਾ ਨੰ. 7 ਦੇ ਤਹਿਤ ਦੇਰ ਸ਼ਾਮ ਕੁਝ ਨੌਜਵਾਨਾਂ ਵੱਲੋਂ ਪੀ.ਪੀ.ਆਰ ਬਾਜ਼ਾਰ ਵਿੱਚ ਹੰਗਾਮਾ ਕੀਤਾ ਗਿਆ। ਨੌਜਵਾਨਾਂ ਨੇ ਪਹਿਲਾਂ ਉਥੇ ਖੜ੍ਹੀਆਂ ਗੱਡੀਆਂ ਨੂੰ ਟੱਕਰ ਮਾਰੀ ਅਤੇ ਫਿਰ ਨਾਕੇ ‘ਤੇ ਖੜ੍ਹੇ ਪੁਲਸ ਮੁਲਾਜ਼ਮਾਂ ‘ਤੇ ਕਾਰ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਏ।
ਪੁਲੀਸ ਪਾਰਟੀ ਨੇ ਨੌਜਵਾਨਾਂ ਦਾ ਪਿੱਛਾ ਕਰਕੇ ਕਾਬੂ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਲੋਕਾਂ ਨੇ ਲੜਕਿਆਂ ਨੂੰ ਫੜ ਕੇ ਉਨ੍ਹਾਂ ਦੀ ਛਿੱਤਰ ਪਰੇਡ ਕਰਵਾਈ। ਫਿਲਹਾਲ ਪੁਲਸ ਨੇ ਨੌਜਵਾਨ ਨੂੰ ਹਿਰਾਸਤ ‘ਚ ਲੈ ਲਿਆ ਹੈ ਅਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।