Nation Post

ਜਲੰਧਰ ਦੇ ਗੁਰੂ ਨਾਨਕਪੁਰਾ ‘ਚ ਚੱਲੀਆਂ ਗੋਲੀਆਂ, ਇਕ ਨੌਜਵਾਨ ਦੀ ਮੌਤ, ਬਜ਼ੁਰਗ ਔਰਤ ਗੰਭੀਰ ਜ਼ਖਮੀ

jalandhar fire

ਜਲੰਧਰ ਦੇ ਰਾਮਾਮੰਡੀ ਥਾਣੇ ਅਧੀਨ ਪੈਂਦੇ ਗੁਰੂ ਨਾਨਕਪੁਰਾ ‘ਚ ਗੋਲੀਬਾਰੀ ਹੋਣ ਦੀ ਖਬਰ ਸਾਮਹਣੇ ਆਈ ਹੈ। ਜਿਸ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ ਅਤੇ ਇੱਕ ਬਜ਼ੁਰਗ ਔਰਤ ਗੰਭੀਰ ਜ਼ਖਮੀ ਹੈ।

ਜਾਣਕਾਰੀ ਅਨੁਸਾਰ ਗੁਰੂ ਨਾਨਕਪੁਰਾ ਦੇ ਸਤਨਾਮ ਨਗਰ ਵਿੱਚ ਵਾਹਨਾਂ ਦੀ ਪਾਰਕਿੰਗ ਨੂੰ ਲੈ ਕੇ ਝਗੜਾ ਹੋ ਗਿਆ ਸੀ। ਜਿਸ ਵਿੱਚ ਸੋਨੂੰ ਰੁੜਕਾ ਨਾਮੀ ਨੌਜਵਾਨ ਦੀ ਮੌਤ ਹੋ ਗਈ ਅਤੇ ਬੱਲੂ ਔਲਖ ਨਾਮੀ ਔਰਤ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ। ਇਹ ਘਟਨਾ ਆਪਸੀ ਰੰਜਿਸ਼ ਕਾਰਨ ਵਾਪਰੀ ਹੈ ਅਤੇ ਪੁਲਿਸ ਨੇ ਗੋਲੀ ਚਲਾਉਣ ਵਾਲੇ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Exit mobile version