ਜੀਰਾ ਸ਼ਰਾਬ ਫੈਕਟਰੀ ਦੇ ਧਰਨੇ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਹੋਈ ਮੀਟਿੰਗ ਤੋਂ ਬਾਅਦ ਸੰਘਰਸ਼ ਕਮੇਟੀ ਨੇ ਸਹਿਮਤੀ ਪ੍ਰਗਟਾਈ ਹੈ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਭਲਕੇ ਅਧਿਕਾਰੀਆਂ ਸਮੇਤ ਧਰਨੇ ਵਾਲੀ ਥਾਂ ‘ਤੇ ਪਹੁੰਚ ਕੇ ਜਨਤਕ ਸੁਣਵਾਈ ਕਰਨਗੇ।
ਜਿਸ ਤੋਂ ਬਾਅਦ ਫੈਸਲਾ ਕੀਤਾ ਜਾਵੇਗਾ ਕਿ ਹੜਤਾਲ ਜਾਰੀ ਰਹੇਗੀ ਜਾਂ ਵਾਪਸ ਲਈ ਜਾਵੇਗੀ। ਅਗਲੇ ਇੱਕ ਮਹੀਨੇ ਵਿੱਚ ਫੈਕਟਰੀ ਦੀ ਜਾਂਚ ਕੀਤੀ ਜਾਵੇਗੀ। ਜੇਕਰ ਜਾਂਚ ਟੀਮ ਨੂੰ ਪਤਾ ਚੱਲਦਾ ਹੈ ਕਿ ਫੈਕਟਰੀ ਧਰਤੀ ਹੇਠਲੇ ਪਾਣੀ ਨੂੰ ਦੂਸ਼ਿਤ ਕਰ ਰਹੀ ਹੈ ਜਾਂ ਪ੍ਰਦੂਸ਼ਣ ਫੈਲਾ ਰਹੀ ਹੈ ਤਾਂ ਇਸ ਫੈਕਟਰੀ ਨੂੰ ਬੰਦ ਕਰ ਦਿੱਤਾ ਜਾਵੇਗਾ।