Friday, November 15, 2024
HomeBreakingਜੇਕਰ ਤੁਸੀਂ ਟਰੇਨ 'ਚ ਸਫਰ ਕਰਨ ਜਾ ਰਹੇ ਹੋ ਤਾਂ ਦੇਖੋ ਇਹ...

ਜੇਕਰ ਤੁਸੀਂ ਟਰੇਨ ‘ਚ ਸਫਰ ਕਰਨ ਜਾ ਰਹੇ ਹੋ ਤਾਂ ਦੇਖੋ ਇਹ ਖ਼ਬਰ,ਅੱਜ ਕਿਸਾਨ ਰੇਲ ਪਟੜੀਆਂ ‘ਤੇ ਦੇਣਗੇ ਧਾਰਨਾ।

ਕਿਸਾਨ ਜਥੇਬੰਦੀਆਂ ਮੋਰਚਾ ਦੇ ਸੱਦੇ ‘ਤੇ ਅੱਜ ਪੰਜਾਬ ਭਰ ‘ਚ ਵੱਖ-ਵੱਖ ਕਿਸਾਨ ਰੇਲ ਪਟੜੀਆਂ ‘ਤੇ ਧਰਨਾ ਦੇਣ ਜਾ ਰਹੇ ਹਨ। ਕੇਂਦਰ ਸਰਕਾਰ ਵੱਲੋਂ ਕਣਕ ਦੇ ਭਾਅ ਵਿੱਚ ਕੀਤੀ ਗਈ ਕਟੌਤੀ ਨੂੰ ਲੈ ਕੇ ਕਿਸਾਨਾਂ ਵਿੱਚ ਰੋਸ ਹੈ । ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲ ਆਵਾਜਾਈ ਪ੍ਰਭਾਵਿਤ ਹੋਣ ਵਾਲੀ ਹੈ। ਪੰਜਾਬ ‘ਚ 18 ਥਾਵਾਂ ‘ਤੇ ਰੇਲਾਂ ਰੋਕੀਆਂ ਜਾਣ ਵਾਲੀਆਂ ਹਨ|

वैल्यू कट को लेकर आढ़ती, किसान और सरकार में रार बरकरार : The Dainik Tribune

ਕਿਸਾਨ ਜਥੇਬੰਦੀਆਂ ਨੇ ਆਪ ਲੋਕਾਂ ਨੂੰ ਅੱਜ ਰੇਲ ਵਿੱਚ ਸਫ਼ਰ ਨਾ ਕਰਨ ਦੀ ਅਪੀਲ ਕੀਤੀ ਹੈ। ਰੇਲ ਰੋਕੋ ਅੰਦੋਲਨ ਕਾਰਨ ਤੁਹਾਨੂੰ ਮੁਸ਼ਕਿਲਾਂ ਆ ਸਕਦੀਆਂ ਹਨ । ਪੰਜਾਬ ਭਰ ਵਿੱਚ ਅੰਮ੍ਰਿਤਸਰ, ਫਿਲੌਰ, ਸਮਰਾਲਾ ਅਤੇ ਮਾਲਵਾ ਖੇਤਰ ਬਠਿੰਡਾ, ਪਟਿਆਲਾ, ਫਿਰੋਜ਼ਪੁਰ ਵਿੱਚ 18 ਥਾਵਾਂ ’ਤੇ ਕਿਸਾਨ ਰੇਲ ਪਟੜੀ ’ਤੇ ਧਰਨਾ ਦੇਣ ਜਾ ਰਹੇ ਹਨ।

रेलवे ट्रैक पर धरने की फाइल फोटो - Dainik Bhaskar

ਕਿਸਾਨਾਂ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਦੋ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਾ ਰਿਹਾ ਹੈ।ਪਹਿਲਾ ਤਾ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਉਨ੍ਹਾਂ ਦਾ ਨੁਕਸਾਨ ਹੋਇਆ ਹੈ ਅਤੇ ਦੂਜਾ ਹੁਣ ਸਰਕਾਰਾਂ, ਭਾਵੇਂ ਸੂਬਾ ਸਰਕਾਰ ਹੋਵੇ ਜਾਂ ਕੇਂਦਰ ਸਰਕਾਰ, ਨੇ ਫਸਲਾਂ ਦੇ ਭਾਅ ਵਿੱਚ ਕਟੌਤੀ ਕਰਨੀ ਸ਼ੁਰੂ ਕੀਤੀ ਹੈ। ਕਿਸਾਨਾਂ ਕਹਿ ਰਹੇ ਹਨ ਕਿ ਕੇਂਦਰ ਸਰਕਾਰ ਬੇਮੌਸਮੀ ਬਰਸਾਤ ਨੂੰ ਕੁਦਰਤੀ ਆਫ਼ਤ ਕਰਾਰ ਦੇਣ ਅਤੇ ਕਿਸਾਨਾਂ ਦੀ ਸਾਰੀ ਫ਼ਸਲ ਬਿਨਾਂ ਕਿਸੇ ਕਟੌਤੀ ਦੇ ਚੁੱਕਣ।

RELATED ARTICLES

LEAVE A REPLY

Please enter your comment!
Please enter your name here

Most Popular

Recent Comments