ਇੱਕ ਨਵੇਂ ਅਧਿਐਨ ‘ਚ ਸਾਹਮਣੇ ਆਇਆ ਹੈ ਕਿ ਰੋਜ਼ਾਨਾ ਇੱਕ ਗਲਾਸ ਚੁਕੰਦਰ ਦਾ ਜੂਸ ਪੀਣਾ ਦਿਲ ਨਾਲ ਸਬੰਧਤ ਬਿਮਾਰੀਆਂ ਵਿੱਚ ਲਾਭਕਾਰੀ ਹੈ। ਖੋਜ ਨੇ ਦਿਖਾਇਆ ਹੈ ਕਿ ਚੁਕੰਦਰ ਦਾ ਜੂਸ ਪੀਣ ਨਾਲ ਸਰੀਰ ਨੂੰ ਨਾਈਟ੍ਰੇਟਸ ਮਿਲਦੇ ਹਨ, ਜੋ ਦਿਲ ਨਾਲ ਸਬੰਧੀ ਬਿਮਾਰੀਆਂ ਲਈ ਫਾਇਦੇਮੰਦ ਹੋਵੇਗਾ।
ਅਸੀਂ ਅਕਸਰ ਆਪਣੀ ਰੁਝੇਵਿਆਂ ਭਰੀ ਜ਼ਿੰਦਗੀ ਵਿੱਚ ਆਪਣੀ ਸਿਹਤ ਦਾ ਖਿਆਲ ਰੱਖਣਾ ਭੁੱਲ ਜਾਂਦੇ ਹਾਂ। ਜਦੋਂ ਦਿਲ ਨਾਲ ਸਬੰਧਤ ਬਿਮਾਰੀਆਂ ਦੀ ਗੱਲ ਆਉਂਦੀ ਹੈ, ਤਾਂ ਹੋਰ ਸਾਵਧਾਨ ਰਹਿਣਾ ਲਾਜ਼ਮੀ ਹੁੰਦਾ ਹੈ।ਇੱਕ ਨਵੇਂ ਅਧਿਐਨ ਵਿੱਚ ਸਾਹਮਣੇ ਆਇਆ ਹੈ ਕਿ ਰੋਜ਼ਾਨਾ ਇੱਕ ਗਲਾਸ ਚੁਕੰਦਰ ਦਾ ਜੂਸ ਪੀਣਾ ਦਿਲ ਨਾਲ ਸਬੰਧਤ ਬਿਮਾਰੀਆਂ ‘ਚ ਲਾਭਕਾਰੀ ਸਿੱਧ ਹੁੰਦਾ ਹੈ।
ਨਵੇਂ ਅਧਿਐਨ ਵਿੱਚ ਖੁਲਾਸਾ ਹੋਇਆ ਹੈ ਕਿ ਰੋਜ਼ਾਨਾ ਇਕ ਗਲਾਸ ਚੁਕੰਦਰ ਦਾ ਜੂਸ ਪੀਣ ਨਾਲ ਖੂਨ ਦੀਆਂ ਨਾੜੀਆਂ ਵਿਚ ਸੋਜ ਘੱਟ ਜਾਂਦੀ ਹੈ। ਅਸਲ ਵਿੱਚ ਖੂਨ ਦੀਆਂ ਨਾੜੀਆਂ ਵਿੱਚ ਸੋਜ ਆਮ ਤੌਰ ‘ਤੇ ਦਿਲ ਨਾਲ ਸਬੰਧਤ ਸਮੱਸਿਆਵਾਂ ਤੋਂ ਪੀੜਤ ਲੋਕਾਂ ਵਿੱਚ ਵੱਧ ਦੇਖੀ ਜਾ ਸਕਦੀ ਹੈ। ਇਸੇ ਕਾਰਨ ਹਾਰਟ ਅਟੈਕ ਵੀ ਆਉਂਦਾ ਹੈ |
ਰੋਜ਼ ਦੀ ਜਿੰਦਗੀ ਵਿੱਚ ਚੁਕੰਦਰ ਦਾ ਜੂਸ ਪੀਣ ਨਾਲ ਦਿਲ ਨਾਲ ਸਬੰਧਤ ਬਿਮਾਰੀਆਂ ਜਿਵੇਂ ਕੋਰੋਨਰੀ ਹਾਰਟ ਡਿਜ਼ੀਜ਼ ਦਾ ਖਤਰਾ ਬਹੁਤ ਘੱਟ ਹੋ ਜਾਂਦਾ ਹੈ। ਇਹ ਦਿਲ ਦੀ ਬਿਮਾਰੀ ਦੀ ਸਭ ਤੋਂ ਆਮ ਕਿਸਮ ਹੈ। ਇਸ ਵਿੱਚ ਦਿਲ ਦੀਆਂ ਧਮਨੀਆਂ ਬਲਾਕ ਹੋ ਜਾਂਦੀਆਂ ਹਨ ਅਤੇ ਦਿਲ ਦਾ ਕੰਮ ਕਰਨਾ ਬੰਦ ਹੋ ਜਾਂਦਾ ਹੈ। ਇਹ ਹਾਰਟ ਅਟੈਕ ਦੀ ਸਭ ਤੋਂ ਆਮ ਵਜ੍ਹਾ ਹੈ।
ਮਾਹਿਰਾਂ ਦਾ ਕਹਿਣਾ ਹੈ ਕਿ ਸਾਡੀ ਖੋਜ ‘ਚ ਸਾਹਮਣੇ ਆਇਆ ਹੈ ਕਿ ਰੋਜ਼ਾਨਾ ਚੁਕੰਦਰ ਦਾ ਜੂਸ ਪੀਣ ਨਾਲ ਸਾਡੇ ਸਰੀਰ ਨੂੰ ਇਨੋਰਗਾਨਿਕ ਨਾਈਟ੍ਰੇਟ ਮਿਲਦਾ ਹੈ, ਜੋ ਸਰੀਰ ਨੂੰ ਠੀਕ ਹੋਣ ਚ ਸਹਾਇਤਾ ਕਰਦਾ ਹੈ।