ਜੰਮੂ ਸ਼ਹਿਰ ਦੇ ਬਾਹਰਵਾਰ ਸਿਧਰਾ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਹੋਈ। ਜਿਸ ਵਿੱਚ ਏਡੀਜੀਪੀ ਜੰਮੂ ਨੇ ਦੱਸਿਆ ਕਿ ਇਲਾਕੇ ਵਿੱਚ 2 ਤੋਂ 3 ਅੱਤਵਾਦੀਆਂ ਦੇ ਲੁਕੇ ਹੋਣ ਦੀ ਖ਼ਬਰ ਸੀ। ਫਿਲਹਾਲ ਤਿੰਨ ਮਾਰੇ ਗਏ ਹਨ। ਗੋਲੀਬਾਰੀ ਦੇ ਸਮੇਂ ਅੱਤਵਾਦੀ ਇੱਕ ਟਰੱਕ ਵਿੱਚ ਸਨ। ਦੋਵਾਂ ਪਾਸਿਆਂ ਤੋਂ 08:35 ‘ਤੇ ਗੋਲੀਬਾਰੀ ਪੂਰੀ ਤਰ੍ਹਾਂ ਰੁਕ ਗਈ।
ਮਾਰੇ ਗਏ ਅੱਤਵਾਦੀ ਦੀ ਲਾਸ਼ ਬਰਾਮਦ ਕਰ ਲਈ ਗਈ ਹੈ ਅਤੇ ਤਲਾਸ਼ ਜਾਰੀ ਹੈ। ਦੱਸ ਦੇਈਏ ਕਿ ਪਿਛਲੇ ਮਹੀਨੇ ਤੋਂ ਸੁਰੱਖਿਆ ਬਲਾਂ ਵੱਲੋਂ ਜੰਮੂ-ਕਸ਼ਮੀਰ ‘ਚ ਅੱਤਵਾਦੀਆਂ ਨੂੰ ਖਤਮ ਕਰਨ ਲਈ ‘ਆਪ੍ਰੇਸ਼ਨ ਆਲ ਆਊਟ’ ਚਲਾਇਆ ਜਾ ਰਿਹਾ ਹੈ। ਸੁਰੱਖਿਆ ਬਲਾਂ ਦੇ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜੰਮੂ-ਕਸ਼ਮੀਰ ਵਿੱਚ ਸਥਾਨਕ ਭਰਤੀ ਹੁਣ ਕੁਝ ਜ਼ਿਲ੍ਹਿਆਂ ਵਿੱਚ ਹੀ ਹੋ ਰਹੀ ਹੈ ਅਤੇ ਉਹ ਵੀ ਨਾਂਹ ਦੇ ਬਰਾਬਰ ਹੈ।