Nation Post

ਜੰਮੂ-ਕਸ਼ਮੀਰ ਪੁਲਿਸ ਨੇ ਕਾਬੂ ਕੀਤਾ ਪੰਜਾਬੀ ਤਸਕਰ ਜੋੜਾ, ਨਸ਼ੇ ਦਾ ਕਰਦਾ ਸੀ ਕਾਰੋਬਾਰ

arrest

ਜੰਮੂ: ਜੰਮੂ-ਕਸ਼ਮੀਰ ਪੁਲਿਸ ਨੇ ਸ਼ਨੀਵਾਰ ਨੂੰ ਊਧਮਪੁਰ ਜ਼ਿਲ੍ਹੇ ਵਿੱਚ ਪੰਜਾਬ ਦੇ ਅੰਮ੍ਰਿਤਸਰ ਤੋਂ ਇੱਕ ਜੋੜੇ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਪਤੀ-ਪਤਨੀ ਦੀ ਇਨੋਵਾ ਕਾਰ ‘ਚੋਂ 7 ਕਿੱਲੋ ਚੂਰਾ ਪੋਸਤ ਅਤੇ ਹੈਰੋਇਨ ਵੀ ਬਰਾਮਦ ਕੀਤੀ ਹੈ। ਪੁਲਸ ਦਾ ਕਹਿਣਾ ਹੈ ਕਿ ਜੋੜਾ ਨਸ਼ੇ ਦਾ ਕਾਰੋਬਾਰ ਕਰਦਾ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਜੋੜਾ ਅੰਮ੍ਰਿਤਸਰ ਰਾਮਤੀਰਥ ਰੋਡ ਦਾ ਰਹਿਣ ਵਾਲਾ ਹੈ। ਮੁਲਜ਼ਮ ਜੰਮੂ-ਕਸ਼ਮੀਰ ਤੋਂ ਹੈਰੋਇਨ ਦੀ ਖੇਪ ਲੈਣ ਗਏ ਸਨ ਅਤੇ ਵਾਪਸ ਅੰਮ੍ਰਿਤਸਰ ਆ ਰਹੇ ਸਨ, ਜਦੋਂ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ।

ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਏ.ਡੀ.ਜੀ.ਪੀ (ਜੰਮੂ) ਮੁਕੇਸ਼ ਸਿੰਘ ਨੇ ਦੱਸਿਆ ਕਿ ਲਵਪ੍ਰੀਤ ਸਿੰਘ ਅਤੇ ਉਸਦੀ ਪਤਨੀ ਮਨਦੀਪ ਕੌਰ ਨੂੰ ਅੰਮ੍ਰਿਤਸਰ ਦੇ ਰਾਮ ਤੀਰਥ ਰੋਡ ਤੋਂ ਊਧਮਪੁਰ ਤੋਂ ਕਾਬੂ ਕੀਤਾ ਗਿਆ, ਉਹ ਆਪਣੀ ਕਾਰ ਵਿੱਚ ਨਸ਼ੀਲੇ ਪਦਾਰਥ ਲੈ ਕੇ ਜਾ ਰਹੇ ਸਨ। ਏਡੀਜੀਪੀ ਨੇ ਕਿਹਾ, “ਉਹ ਨਸ਼ਾ ਤਸਕਰ ਹਨ ਅਤੇ ਉਨ੍ਹਾਂ ਵਿਰੁੱਧ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।”

Exit mobile version