ਪੰਜਾਬ ਦੇ ਟਰਾਂਸਪੋਰਟਰਾਂ ਦਾ ਕਰੋੜਾਂ ਦਾ ਟੈਕਸ ਗੈਰ-ਕਾਨੂੰਨੀ ਢੰਗ ਨਾਲ ਮੁਆਫ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ | ਜਾਣਕਾਰੀ ਦੇ ਅਨੁਸਾਰ ਪਹਿਲੀ ਸਰਕਾਰ ਦੇ ਕਾਰਜਕਾਲ ਦੌਰਾਨ 10 ਕਰੋੜ ਰੁਪਏ ਦੇ ਟੈਕਸ ਮੁਆਫ਼ ਕਰਨ ਦੇ ਦੋਸ਼ ਲੱਗੇ ਹਨ। ਇਸ ਸਬੰਧੀ ਪੰਜਾਬ ਸਰਕਾਰ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਸ ਸਾਰੇ ਮਾਮਲੇ ਦੀ ਜਾਂਚ ਪੜਤਾਲ ਕਰਕੇ ਟਰਾਂਸਪੋਰਟਰਾਂ ਤੋਂ ਰਕਮ ਵਸੂਲਣ ਦੇ ਹੁਕਮ ਜਾਰੀ ਕਰ ਦਿੱਤੇ ਹਨ|
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਿਛਲੀ ਸਰਕਾਰ ਦੌਰਾਨ ਸਾਲ 2019 ਵਿੱਚ ਟਰਾਂਸਪੋਰਟਰਾਂ ਦਾ 10 ਕਰੋੜ ਦਾ ਟੈਕਸ ਗਲਤ ਢੰਗ ਨਾਲ ਮੁਆਫ ਕਰ ਦਿੱਤਾ ਗਿਆ ਸੀ। ਇਸ ਸਾਰੇ ਮਾਮਲੇ ‘ਚ RTO ਕਰਨ ਸਿੰਘ ਛੀਨਾ ਨੂੰ ਚਾਰਜਸ਼ੀਟ ਦਿੱਤਾ ਹੈ। RTO ਵੱਲੋ 3 ਮਹੀਨਿਆਂ ਦਾ ਟੈਕਸ ਮੁਆਫ਼ ਕੀਤਾ ਜਾ ਸਕਦਾ ਹੈ, ਪਰ ਉਨ੍ਹਾਂ ਨੇ 1 ਸਾਲ ਪੁਰਾਣਾ ਟੈਕਸ ਮੁਆਫ਼ ਕੀਤਾ ਹੈ।
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਸਾਰੇ ਮਾਮਲੇ ਦੀ ਜਾਂਚ ਲਈ ਸਬ-ਕਮੇਟੀ ਦਾ ਗਠਨ ਹੋਇਆ ਹੈ। ਇਸ ਦੇ ਨਾਲ ਹੀ ਟਰਾਂਸਪੋਰਟਰਾਂ ਦਾ ਗਲਤ ਢੰਗ ਨਾਲ ਮੁਆਫ ਕੀਤੇ ਟੈਕਸ ਦੀ ਵਸੂਲੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਾਰੇ ਮਾਮਲੇ ਵਿੱਚ ਕੋਈ ਵੀ ਸਿਆਸੀ ਪਾਰਟੀ ਦੇ ਲੋਕ ਮੌਜੂਦ ਨਹੀਂ ਹਨ।