ਚੰਡੀਗੜ੍ਹ: ਪੰਜਾਬ ਵਿੱਚ ਟੈਕਸ ਚੋਰੀ ਰੋਕਣ ਲਈ ਮਾਨ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਦਰਅਸਲ, ਸਰਕਾਰ ਨੇ ਟੈਕਸ ਇੰਟੈਲੀਜੈਂਸ ਵਿੰਗ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਹ ਜਾਣਕਾਰੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਟੈਕਸ ਇੰਟੈਲੀਜੈਂਸ ਵਿੰਗ ਵੱਲੋਂ ਟੈਕਸ ਚੋਰੀ ਰੋਕਣ ਤੋਂ ਇਲਾਵਾ ਪੰਜਾਬ ਸਰਕਾਰ ਦੀ ਆਮਦਨ ਵਿੱਚ ਵਾਧਾ ਹੋਵੇਗਾ।
ਇਸ ਵਿੰਗ ਦੀ ਅਗਵਾਈ ਵਧੀਕ ਕਮਿਸ਼ਨਰ ਕਰਨਗੇ। ਜਿਸ ਵਿੱਚ ਇੱਕ ਕੇਂਦਰੀ ਯੂਨਿਟ ਤੋਂ ਇਲਾਵਾ ਦੋ ਹੋਰ ਯੂਨਿਟ ਬਣਾਏ ਜਾਣਗੇ। ਕੇਂਦਰੀਕ੍ਰਿਤ ਯੂਨਿਟ ਵਿੱਚ ਇੱਕ ਸੰਯੁਕਤ ਕਮਿਸ਼ਨਰ, 3 ਈਟੀਓ, 6 ਇੰਸਪੈਕਟਰ ਅਤੇ 6 ਮਾਹਰ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਸਾਈਬਰ ਮਾਹਿਰ, ਕਾਨੂੰਨੀ ਮਾਹਿਰ, ਕਾਰੋਬਾਰੀ ਮਾਹਿਰ ਇਸ ਵਿੰਗ ਦਾ ਹਿੱਸਾ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਟੈਕਸ ਇੰਟੈਲੀਜੈਂਸ ਵਿੰਗ ਇਸ ਰਾਹੀਂ ਫਰਜ਼ੀ ਬਿੱਲਾਂ ‘ਤੇ ਵੀ ਨਜ਼ਰ ਰੱਖੇਗਾ।