Nation Post

ਤਨਖਾਹ ‘ਚ ਦੇਰੀ ‘ਤੇ ਬੋਲੇ ਵਿੱਤ ਮੰਤਰੀ ਹਰਪਾਲ ਚੀਮਾ- 9 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਚੱਲਦੇ ਹੋਈ ਦੇਰੀ

ਚੰਡੀਗੜ੍ਹ: ਵਿੱਤ ਮੰਤਰੀ ਹਰਪਾਲ ਚੀਮਾ ਨੇ ਸਰਕਾਰੀ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਹੋ ਰਹੀ ਦੇਰੀ ਨੂੰ ਲੈ ਕੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ 18 ਹਜ਼ਾਰ ਮੁਲਾਜ਼ਮਾਂ ਦੀਆਂ ਤਨਖਾਹਾਂ ਜਾਰੀ ਕਰ ਦਿੱਤੀਆਂ ਗਈਆਂ ਹਨ। 9 ਹਜ਼ਾਰ ਮੁਲਾਜ਼ਮਾਂ ਨੂੰ ਬਾਕੀ ਰਹਿੰਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਪੱਕੀਆਂ ਕਰਨ ਵਿੱਚ 3-4 ਦਿਨ ਦੀ ਦੇਰੀ ਹੋਈ।

ਇਸ ਦੇ ਨਾਲ ਹੀ ਹਰਪਾਲ ਚੀਮਾ ਨੇ ਕਿਹਾ ਕਿ ਮੈਨੂੰ ਇਹ ਦੱਸਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਸਰਕਾਰ ਨੇ ਆਪਣੇ 5 ਮਹੀਨਿਆਂ ਦੇ ਕਾਰਜਕਾਲ ਦੌਰਾਨ ਦੋ ਹਜ਼ਾਰ ਕਰੋੜ ਰੁਪਏ ਕੰਸੋਲੀਡੇਟਿੰਗ ਸਿੰਕਿੰਗ ਫੰਡ ਵਿੱਚ ਜਮ੍ਹਾ ਕਰਵਾਏ ਹਨ। ਉਨ੍ਹਾਂ ਕਿਹਾ ਕਿ ਇਹ ਪੰਜਾਬ ਲਈ ਵੱਡੀ ਪ੍ਰਾਪਤੀ ਹੈ।

Exit mobile version