Nation Post

ਤਰਨਤਾਰਨ ਦੇ ਧਾਰਮਿਕ ਸਥਾਨ ‘ਤੇ ਵਾਪਰੀ ਘਟਨਾ ‘ਤੇ CM ਮਾਨ ਨੇ ਜਤਾਇਆ ਦੁੱਖ, ਸਖਤ ਕਾਰਵਾਈ ਦੇ ਦਿੱਤੇ ਨਿਰਦੇਸ਼

CM Mann

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਦੇ ਪਿੰਡ ਠੱਕਰਪੁਰਾ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਧਾਰਮਿਕ ਸਥਾਨ ਵਿੱਚ ਦਾਖ਼ਲ ਹੋ ਕੇ ਮੂਰਤੀਆਂ ਦੀ ਭੰਨਤੋੜ ਕਰਨ ਦੀ ਘਟਨਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਭਾਈਚਾਰਾ ਕਿਸੇ ਨੂੰ ਵੀ ਟੁੱਟਣ ਨਹੀਂ ਦੇਵੇਗਾ। ਜਾਂਚ ਤੋਂ ਬਾਅਦ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।


ਦੱਸ ਦੇਈਏ ਕਿ ਪੰਜਾਬ ਦੇ ਤਰਨਤਾਰਨ ਦੇ ਪਿੰਡ ਠੱਕਰਪੁਰਾ ਵਿੱਚ ਬੀਤੀ ਰਾਤ ਸ਼ਰਾਰਤੀ ਅਨਸਰਾਂ ਨੇ ਇੱਕ ਧਾਰਮਿਕ ਸਥਾਨ ਵਿੱਚ ਦਾਖਲ ਹੋ ਕੇ ਭੰਨਤੋੜ ਕੀਤੀ ਅਤੇ ਮੌਕੇ ਤੋਂ ਫਰਾਰ ਹੋ ਗਏ। ਸ਼ਰਾਰਤੀ ਅਨਸਰਾਂ ਨੇ ਕਈ ਮੂਰਤੀਆਂ ਨੂੰ ਨੁਕਸਾਨ ਪਹੁੰਚਾਇਆ ਅਤੇ ਇੱਕ ਕਾਰ ਨੂੰ ਵੀ ਅੱਗ ਲਗਾ ਦਿੱਤੀ।

Exit mobile version