ਦਿੱਲੀ ਤੋਂ ਜਬਲਪੁਰ ਜਾ ਰਹੀ ਸਪਾਈਸਜੈੱਟ ਦੀ ਉਡਾਣ ਸ਼ਨੀਵਾਰ ਸਵੇਰੇ ਕੁਝ ਦੇਰ ਬਾਅਦ ਦਿੱਲੀ ਹਵਾਈ ਅੱਡੇ ‘ਤੇ ਵਾਪਸ ਪਰਤੀ। ਸਪਾਈਸਜੈੱਟ ਦੇ ਬੁਲਾਰੇ ਨੇ ਦੱਸਿਆ ਕਿ ਉਡਾਣ ਭਰਨ ਤੋਂ ਬਾਅਦ ਜਦੋਂ ਜਹਾਜ਼ 5000 ਫੁੱਟ ਦੀ ਉਚਾਈ ‘ਤੇ ਪਹੁੰਚਿਆ ਤਾਂ ਪਾਇਲਟ ਦੇ ਕੈਬਿਨ ‘ਚ ਧੂੰਆਂ ਦੇਖਿਆ ਗਿਆ। ਇਸ ਤੋਂ ਬਾਅਦ ਜਹਾਜ਼ ਨੂੰ ਵਾਪਸ ਦਿੱਲੀ ਹਵਾਈ ਅੱਡੇ ‘ਤੇ ਉਤਾਰਿਆ ਗਿਆ।
#WATCH | A SpiceJet aircraft operating from Delhi to Jabalpur returned safely to the Delhi airport today morning after the crew noticed smoke in the cabin while passing 5000ft; passengers safely disembarked: SpiceJet Spokesperson pic.twitter.com/R1LwAVO4Mk
— ANI (@ANI) July 2, 2022
ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਦੀ ਸੂਚਨਾ ਤੋਂ ਬਾਅਦ ਸ਼ਿਵ ਸੈਨਾ ਦੀ ਬੁਲਾਰਾ ਪ੍ਰਿਅੰਕਾ ਚਤੁਰਵੇਦੀ ਨੇ ਡੀਜੀਸੀਏ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਹਾਰਸ ਟ੍ਰੇਡਿੰਗ ਲਈ ਤਰਜੀਹੀ ਏਅਰਲਾਈਨ ਹੋਣ ਕਾਰਨ ਡੀਜੀਸੀਏ ਏਅਰਲਾਈਨ ਖ਼ਿਲਾਫ਼ ਕਾਰਵਾਈ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਯਾਤਰੀਆਂ ਦੀ ਜਾਨ ਬਚਾਉਣ ਲਈ ਚਾਲਕ ਦਲ ਦੇ ਮੈਂਬਰਾਂ ਨੂੰ ਸਲਾਮ।
ਨਿਊਜ਼ ਏਜੰਸੀ ਏਐਨਆਈ ਵੱਲੋਂ ਜਾਰੀ ਵੀਡੀਓ ਵਿੱਚ ਦੇਖਿਆ ਜਾ ਰਿਹਾ ਹੈ ਕਿ ਜਹਾਜ਼ ਧੂੰਏਂ ਨਾਲ ਭਰਿਆ ਹੋਇਆ ਹੈ। ਧੂੰਏਂ ਕਾਰਨ ਅੰਦਰ ਬੈਠੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਤੋਂ ਬਾਅਦ ਯਾਤਰੀਆਂ ਨੂੰ ਫਿਲਹਾਲ ਏਅਰਪੋਰਟ ‘ਤੇ ਹੀ ਰੱਖਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਯਾਤਰੀਆਂ ਨੂੰ ਕਿਸੇ ਹੋਰ ਜਹਾਜ਼ ਰਾਹੀਂ ਜਬਲਪੁਰ ਭੇਜਿਆ ਜਾਵੇਗਾ।