Nation Post

ਦਿੱਲੀ ਦੀ ਨਰੇਲਾ ਪਲਾਸਟਿਕ ਫੈਕਟਰੀ ‘ਚ ਲੱਗੀ ਭਿਆਨਕ ਅੱਗ, 2 ਦੀ ਮੌਤ

ਦਿੱਲੀ ਦੇ ਨਰੇਲਾ ‘ਚ ਮੰਗਲਵਾਰ ਸਵੇਰੇ ਇਕ ਪਲਾਸਟਿਕ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ‘ਚ ਦੋ ਲੋਕਾਂ ਦੀ ਮੌਤ ਵੀ ਹੋ ਗਈ ਹੈ, ਜਦਕਿ ਕਈ ਲੋਕ ਝੁਲਸ ਗਏ ਹਨ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਮੌਕੇ ‘ਤੇ ਮੌਜੂਦ ਹਨ।

ਦੱਸਿਆ ਜਾ ਰਿਹਾ ਹੈ ਕਿ ਅੱਗ ਫੈਕਟਰੀ ਦੀ ਪਹਿਲੀ ਅਤੇ ਦੂਜੀ ਮੰਜ਼ਿਲ ‘ਤੇ ਲੱਗੀ। ਫਾਇਰ ਬ੍ਰਿਗੇਡ ਦੇ ਅਧਿਕਾਰੀ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਜਾਣਕਾਰੀ ਮੁਤਾਬਕ ਅਜੇ ਵੀ ਫੈਕਟਰੀ ‘ਚ ਸੁੱਤੇ ਪਏ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

Exit mobile version