ਦਿੱਲੀ ਦੇ ਇੰਡੀਅਨ ਪਬਲਿਕ ਸਕੂਲ ਨੂੰ ਅੱਜ ਯਾਨੀ ਬੁੱਧਵਾਰ ਨੂੰ ਈਮੇਲ ਰਹੀ ਬੰਬ ਦੀ ਧਮਕੀ ਮਿਲੀ ਸੀ। ਇਸ ਬਾਰੇ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪੁੱਜ ਕੇ ਸਕੂਲ ਨੂੰ ਖਾਲੀ ਕਰਵਾ ਦਿੱਤਾ ਹੈ| ਬੰਬ ਨਿਰੋਧਕ ਟੀਮ ਨੂੰ ਵੀ ਬੁਲਾ ਲਿਆ ਗਿਆ ਹੈ।ਹੁਣ ਪੁਲਿਸ ਨੇ ਇਸ ਸਾਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦੇ ਅਨੁਸਾਰ ਸਕੂਲ ਨੂੰ ਅੱਜ ਸਵੇਰੇ 10.49 ਵਜੇ ਧਮਕੀ ਵਾਲੀ ਈ-ਮੇਲ ਮਿਲੀ ਸੀ, ਜਿਸ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੇ ਇਸ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਸੀ । ਸਾਰੇ ਸਕੂਲ ਨੂੰ ਪੁਲਿਸ ਨੇ ਖਾਲੀ ਕਰਾ ਦਿੱਤਾ ਸੀ | ਦੱਸਿਆ ਜਾ ਰਿਹਾ ਹੈ ਕਿ ਬੰਬ ਨਿਰੋਧਕ ਦਸਤੇ ਦੀ ਸਹਾਇਤਾ ਨਾਲ ਜਾਂਚ ਸ਼ੁਰੂ ਕੀਤੀ ਗਈ ਹੈ।