ਨਵੀਂ ਦਿੱਲੀ: ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਚਿੱਠੀ ਲਿਖੀ ਹੈ। ਇਸ ‘ਚ ਉਨ੍ਹਾਂ ਨੇ ‘ਆਪ’ ਵਿਧਾਇਕਾਂ ਨੂੰ ਲੋਕਾਂ ਦੀ ਮਦਦ ਕਰਨ ਲਈ ਕਿਹਾ ਹੈ। ਸਿਸੋਦੀਆ ਨੇ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਗੁੰਡੇ ਜ਼ਿਮੀਂਦਾਰਾਂ ਅਤੇ ਦੁਕਾਨਦਾਰਾਂ ਨੂੰ ਧਮਕੀਆਂ ਦੇ ਰਹੇ ਹਨ ਅਤੇ ਕਹਿ ਰਹੇ ਹਨ ਕਿ ਪੈਸੇ ਦਿਓ ਨਹੀਂ ਤਾਂ ਤੁਹਾਡੀਆਂ ਦੁਕਾਨਾਂ ਅਤੇ ਘਰਾਂ ਨੂੰ ਬੁਲਡੋਜ਼ਰ ਚਲਾ ਦਿੱਤਾ ਜਾਵੇਗਾ। ਅਜਿਹੇ ‘ਚ ਤੁਸੀਂ ਵਿਧਾਇਕਾਂ ਨੂੰ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ ਅਤੇ ਜੋ ਵੀ ਉਨ੍ਹਾਂ ਨੂੰ ਬਲੈਕਮੇਲ ਕਰ ਰਿਹਾ ਹੈ, ਉਨ੍ਹਾਂ ਨੂੰ ਜਲਦ ਤੋਂ ਜਲਦ ਪੁਲਿਸ ਦੇ ਹਵਾਲੇ ਕਰੋ।
एमसीडी से जाते-जाते भाजपा ने तय किया है कि जितना पैसा कमाया जा सकता है कमा लें, इसलिए अब दुकान मालिकों-मकान मालिकों को भाजपा के गुंडे तरह-तरह की धमकियाँ दे रहे है.
मैंने अपने विधायकों को पत्र लिखकर भाजपा की इस गुंडई के ख़िलाफ़ दिल्ली की जनता के साथ खड़े रहने को कहा है. pic.twitter.com/9YvP3gWXem
— Manish Sisodia (@msisodia) April 22, 2022
ਇਸ ਦੇ ਨਾਲ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਵੀ ਮਨੀਸ਼ ਸਿਸੋਦੀਆ ਵੱਲੋਂ ਲਿਖੇ ਪੱਤਰ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਦਿੱਲੀ ਭਰ ਤੋਂ ਅਜਿਹੀਆਂ ਕਈ ਸ਼ਿਕਾਇਤਾਂ ਆ ਰਹੀਆਂ ਹਨ। ਦਿੱਲੀ ਦੇ ਲੋਕ ਇਸ ਤਰ੍ਹਾਂ ਦੀ ਗੁੰਡਾਗਰਦੀਨੂੰ ਖੁੱਲ੍ਹੇਆਮ ਬਰਦਾਸ਼ਤ ਨਹੀਂ ਕਰਨਗੇ। ਕੀ ਇਸੇ ਲਈ MCD ਚੋਣਾਂ ਮੁਲਤਵੀ ਕੀਤੀਆਂ ਗਈਆਂ ਹਨ?
पूरी दिल्ली से इस तरह की कई शिकायतें आ रहीं हैं। दिल्ली के लोग खुलेआम इस क़िस्म की उगाही और गुंडागर्दी बर्दाश्त नहीं करेंगे। क्या इसलिए MCD के चुनाव टाले हैं? https://t.co/JilY2LnO0U
— Arvind Kejriwal (@ArvindKejriwal) April 22, 2022