Nation Post

ਦਿੱਲੀ ਪੁਲਿਸ ਨੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਕਤਲ ਮਾਮਲੇ ‘ਚ ਗੋਲਡੀ ਬਰਾੜ ਗੈਂਗ ਦੇ 3 ਸ਼ੂਟਰ ਕੀਤੇ ਗ੍ਰਿਫਤਾਰ

delhi police

ਚੰਡੀਗੜ੍ਹ: ਡੇਰਾ ਸੱਚਾ ਸੌਦਾ ਦੇ ਪੈਰੋਕਾਰ ਅਤੇ 2015 ਦੇ ਬਰਗਾੜੀ ਬੇਅਦਬੀ ਮਾਮਲੇ ਦੇ ਦੋਸ਼ੀ ਪ੍ਰਦੀਪ ਸਿੰਘ ਕਟਾਰੀਆ ਦੀ ਵੀਰਵਾਰ ਸਵੇਰੇ ਫਰੀਦਕੋਟ ਦੇ ਕੋਟਕਪੂਰਾ ਵਿੱਚ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਮਾਮਲੇ ‘ਚ ਸੂਤਰਾਂ ਦੇ ਹਵਾਲੇ ਨਾਲ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਗੋਲਡੀ ਬਰਾੜ ਗੈਂਗ ਦੇ 3 ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ।

ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲਿਸ ਦੀ ਇੰਟੈਲੀਜੈਂਸ ਯੂਨਿਟ ਅਤੇ ਦਿੱਲੀ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਕਤਲ ਦੇ ਸਬੰਧ ਵਿੱਚ ਸਾਰੇ 6 ਸ਼ੂਟਰਾਂ ਅਤੇ ਮੁਲਜ਼ਮਾਂ ਦੀ ਪਛਾਣ ਕਰ ਲਈ ਹੈ ਅਤੇ ਅਗਲੇਰੀ ਛਾਪੇਮਾਰੀ ਜਾਰੀ ਹੈ।

Exit mobile version