Nation Post

ਦੀਪਕ ਟੀਨੂੰ ਨੂੰ ਫਰਾਰ ਕਰਵਾਉਣ ਵਾਲੇ ਗੈਂਗਸਟਰ ਦਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੂੰ ਮਿਲਿਆ 3 ਦਿਨ ਦਾ ਰਿਮਾਂਡ

ਮੁਹਾਲੀ: ਗੈਂਗਸਟਰ ਕੁਲਦੀਪ ਕੋਹਲੀ ਨੂੰ ਅੱਜ ਇੱਕ ਨਵੇਂ ਕੇਸ ਵਿੱਚ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ 3 ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। ਇਹ ਰਿਮਾਂਡ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੂੰ ਦਿੱਤਾ ਗਿਆ।

ਦੱਸ ਦਈਏ ਕਿ ਗੈਂਗਸਟਰ ਕੁਲਦੀਪ ਕੋਹਲੀ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੋਸ਼ੀ ਗੈਂਗਸਟਰ ਦੀਪਕ ਟੀਨੂੰ ਨੂੰ ਪੁਲਿਸ ਹਿਰਾਸਤ ‘ਚੋਂ ਭੱਜਣ ‘ਚ ਮਦਦ ਕੀਤੀ ਸੀ। ਇਸ ਨਾਲ ਦੋ ਹੋਰ ਗੈਂਗਸਟਰ ਵੀ ਸ਼ਾਮਲ ਸਨ। ਤਿੰਨਾਂ ਨੂੰ ਪੰਜਾਬ ਪੁਲਿਸ ਨੇ ਲੁਧਿਆਣਾ ਤੋਂ ਗ੍ਰਿਫਤਾਰ ਕੀਤਾ ਸੀ ਅਤੇ ਇੱਕ ਕਾਲੇ ਰੰਗ ਦੀ ਸਕੋਡਾ ਕਾਰ ਵੀ ਬਰਾਮਦ ਕੀਤੀ ਹੈ।

Exit mobile version