ਮਾਨਸਾ: ਗੈਂਗਸਟਰ ਦੀਪਕ ਟੀਨੂੰ ਭਗੌੜਾ ਮਾਮਲੇ ਵਿੱਚ ਮਾਨਸਾ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਸਾਬਕਾ ਸੀਆਈਏ ਇੰਚਾਰਜ ਪ੍ਰੀਤਪਾਲ ਸਿੰਘ ਨੂੰ ਮੈਡੀਕਲ ਮਗਰੋਂ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਅਦਾਲਤ ਨੇ ਪ੍ਰੀਤਪਾਲ ਸਿੰਘ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਭੇਜ ਦਿੱਤਾ ਹੈ।
ਇਸ ਦੇ ਨਾਲ ਹੀ ਪੁਲਿਸ ਵੱਲੋਂ ਬੀਤੇ ਦਿਨ ਗਿ੍ਫ਼ਤਾਰ ਕੀਤੇ ਗਏ ਕੁਲਦੀਪ ਸਿੰਘ, ਰਾਜਵੀਰ ਸਿੰਘ ਅਤੇ ਰਜਿੰਦਰ ਸਿੰਘ ਨੂੰ ਵੀ ਮੈਡੀਕਲ ਕਰਵਾਉਣ ਉਪਰੰਤ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਅਦਾਲਤ ਨੇ ਉਨ੍ਹਾਂ ਨੂੰ ਅਕਤੂਬਰ ਤੱਕ ਸੱਤ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।