ਲੁਧਿਆਣਾ: ਜਿੱਥੇ ਇੱਕ ਪਾਸੇ ਲੋਕਾਂ ਨੇ ਦੀਵਾਲੀ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ, ਉੱਥੇ ਹੀ ਦੂਜੇ ਪਾਸੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਪ੍ਰਸ਼ਾਸਨ ਨੇ ਵੀ ਕਮਰ ਕੱਸ ਲਈ ਹੈ। ਇਸ ਦੌਰਾਨ ਪ੍ਰਸ਼ਾਸਨ ਵੱਲੋਂ ਆਉਣ ਵਾਲੇ ਦਿਨ ਪਟਾਕੇ ਚਲਾਉਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਲੁਧਿਆਣਾ ਵਿੱਚ ਵੀ ਪ੍ਰਸ਼ਾਸਨ ਨੇ ਦੀਵਾਲੀ ਮੌਕੇ ਦੋ ਘੰਟੇ ਯਾਨੀ ਰਾਤ 8 ਤੋਂ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ। ਇੰਨਾ ਹੀ ਨਹੀਂ ਇਸ ਗੁਰਪੁਰਬ ਅਤੇ ਕ੍ਰਿਸਮਿਸ ਦਿਵਸ ਨੂੰ ਲੈ ਕੇ ਵੀ ਹਦਾਇਤਾਂ ਲਾਗੂ ਕਰ ਦਿੱਤੀਆਂ ਗਈਆਂ ਹਨ।
ਦੀਵਾਲੀ ‘ਤੇ ਰਾਤ 8 ਤੋਂ 10 ਵਜੇ ਤੱਕ ਹੀ ਚਲਾ ਸਕੋਗੇ ਪਟਾਕੇ, ਪ੍ਰਸ਼ਾਸਨ ਨੇ ਜਾਰੀ ਕੀਤੇ ਦਿਸ਼ਾ-ਨਿਰਦੇਸ਼
