ਨਵੀਂ ਦਿੱਲੀ: ਅੱਜ ਕੇਂਦਰ ਸਰਕਾਰ ਵੱਲੋਂ ਦੂਜਾ ਰੁਜ਼ਗਾਰ ਮੇਲਾ ਲਗਾਇਆ ਜਾਵੇਗਾ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰੀਬ 71 ਹਜ਼ਾਰ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਜਾਣਕਾਰੀ ਮੁਤਾਬਕ ਪੀਐਮ ਮੋਦੀ ਅੱਜ ਸਵੇਰੇ 10:30 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਇਨ੍ਹਾਂ ਉਮੀਦਵਾਰਾਂ ਨੂੰ ਸੰਬੋਧਨ ਕਰਨਗੇ।
ਜਿਨ੍ਹਾਂ ਵਿਭਾਗਾਂ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ ਉਹ ਹਨ ਅਧਿਆਪਕ, ਲੈਕਚਰਾਰ, ਨਰਸ, ਨਰਸਿੰਗ ਅਫਸਰ, ਡਾਕਟਰ, ਫਾਰਮਾਸਿਸਟ, ਰੇਡੀਓਗ੍ਰਾਫਰ ਅਤੇ ਹੋਰ ਤਕਨੀਕੀ ਅਤੇ ਪੈਰਾ-ਮੈਡੀਕਲ ਅਸਾਮੀਆਂ। ਇਸ ਤੋਂ ਇਲਾਵਾ, ਗ੍ਰਹਿ ਮੰਤਰਾਲੇ ਦੁਆਰਾ ਵੱਖ-ਵੱਖ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐਫ) ਵਿੱਚ ਵੱਡੀ ਗਿਣਤੀ ਵਿੱਚ ਖਾਲੀ ਅਸਾਮੀਆਂ ਵੀ ਭਰੀਆਂ ਜਾ ਰਹੀਆਂ ਹਨ।
ਪਹਿਲਾ ਰੁਜ਼ਗਾਰ ਮੇਲਾ 22 ਅਕਤੂਬਰ ਨੂੰ ਲਗਾਇਆ ਗਿਆ
ਦੱਸ ਦੇਈਏ ਕਿ ਇਸ ਤੋਂ ਪਹਿਲਾਂ 22 ਅਕਤੂਬਰ 2022 ਨੂੰ ਪਹਿਲਾ ਰੋਜ਼ਗਾਰ ਮੇਲਾ ਲਗਾਇਆ ਗਿਆ ਸੀ। ਉਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 75,000 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਦਰਅਸਲ ਮੋਦੀ ਸਰਕਾਰ ਨੇ 10 ਲੱਖ ਸਰਕਾਰੀ ਨੌਕਰੀਆਂ ਦੇਣ ਦਾ ਐਲਾਨ ਕੀਤਾ ਸੀ।