ਬਾਲੀਵੁੱਡ ਐਕਟਰਸ ਪਰਿਣੀਤੀ ਚੋਪੜਾ ਅਤੇ ‘ਆਪ’ ਨੇਤਾ ਰਾਘਵ ਚੱਢਾ ਹੁਣ ਕਾਫੀ ਚਰਚਾ ‘ਚ ਰਹਿੰਦੇ ਹਨ। ਦੋਵਾਂ ਨੇ ਹਾਲ ਹੀ ਵਿੱਚ 13 ਮਈ ਨੂੰ ਦਿੱਲੀ ਵਿੱਚ ਮੰਗਣੀ ਕਰ ਲਈ ਹੈ।
ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੀ ਮੰਗਣੀ ਦਾ ਸਮਾਰੋਹ ਸਿੱਖੀ ਅਰਦਾਸ ਨਾਲ ਸ਼ੂਰੂ ਕੀਤਾ ਗਿਆ ਸੀ। ਜਿਸ ਦੀਆਂ ਇਨਸਾਈਡ ਫੋਟੋਆਂ ਅਦਾਕਾਰਾ ਨੇ ਸ਼ੇਅਰ ਕੀਤੀਆਂ ਹਨ।
ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੀਆ ਮੰਗਣੀ ਦੀਆਂ ਫੋਟੋਆਂ ਇਸ ਸਮੇ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ ਅਤੇ ਫੈਨਸ ਦੋਹਾਂ ਦੀ ਜੋੜੀ ਨੂੰ ਬਹੁਤ ਪਿਆਰ ਦੇ ਰਹੇ ਹਨ।
ਫੋਟੋਆਂ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਦਿਖਾਈ ਦੇ ਰਹੇ ਹਨ। ਦੋਵਾਂ ਦੀ ਮੰਗਣੀ ਲਈ ਗਿਆਨੀ ਹਰਪ੍ਰੀਤ ਸਿੰਘ ਜੀ ਵੀ ਜੋੜੀ ਨੂੰ ਆਸ਼ੀਰਵਾਦ ਦੇਣ ਲਈ ਪਹੁੰਚੇ ਸੀ।