ਤੁਰਕੀ ਵਿੱਚ ਆਏ ਭਿਆਨਕ ਭੂਚਾਲ ਕਾਰਨ ਕਈ ਅਪਾਰਟਮੈਂਟ ਅਤੇ ਇਮਾਰਤਾਂ ਡਿੱਗ ਗਈਆਂ। 7 ਤੋਂ 7.9 ਤੀਬਰਤਾ ਵਾਲੇ ਭੂਚਾਲ ਨੂੰ ਬਹੁਤ ਸ਼ਕਤੀਸ਼ਾਲੀ ਦੱਸਿਆ ਜਾ ਰਿਹਾ ਹੈ|
ਦੱਸਿਆ ਜਾ ਰਿਹਾ ਹੈ ਕਿ ਤੁਰਕੀ ਵਿੱਚ ਨੂਰਦਗੀ ਤੋਂ 23 ਕਿਲੋਮੀਟਰ ਪੂਰਬ ‘ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 7.9 ਮਾਪੀ ਗਈ। ਇਹ ਭੂਚਾਲ ਦੱਖਣੀ ਤੁਰਕੀ ਵਿੱਚ ਆਇਆ। ਬੀਐਨਓ ਖ਼ਬਰ ਦੇ ਅਨੁਸਾਰ ਬਹੁਤ ਸਾਰੇ ਅਪਾਰਟਮੈਂਟ ਅਤੇ ਇਮਾਰਤਾਂ ਡਿੱਗ ਗਈਆਂ ਨੇ । ਦੱਸਿਆ ਜਾ ਰਿਹਾ ਹੈ ਕਿ ਜਾਨ-ਮਾਲ ਦਾ ਭਾਰੀ ਨੁਕਸਾਨ ਹੋਇਆ ਹੈ । ਇਸ ਮਾਮਲੇ ਦੀ ਹਾਲੇ ਕੋਈ ਪੁਸ਼ਟੀ ਨਹੀਂ ਹੈ ।
ਦੱਸਿਆ ਜਾ ਰਿਹਾ ਹੈ ਕਿ ਭੂਚਾਲ ਸਥਾਨਕ ਸਮੇਂ ਅਨੁਸਾਰ ਸਵੇਰੇ 4:17 ਵਜੇ ਕਰੀਬ 17.9 ਕਿਲੋਮੀਟਰ ਦੀ ਡੂੰਘਾਈ ‘ਤੇ ਆਇਆ। ਯੂਐਸ ਭੂ-ਵਿਗਿਆਨਕ ਸੇਵਾ ਦਾ ਦੱਸਣਾ ਹੈ ਕਿ ਸੋਮਵਾਰ ਨੂੰ ਦੱਖਣੀ ਤੁਰਕੀ ਦੇ ਗਾਜ਼ੀਅਨਟੇਪ ਦੇ ਨੇੜੇ 7.8 ਤੀਬਰਤਾ ਦਾ ਭੂਚਾਲ ਆਇਆ ਹੈ | ਤੁਰਕੀ ਤੇ ਸੀਰੀਆ ਵਿੱਚ ਬਹੁਤ ਵੱਡਾ ਨੁਕਸਾਨ ਹੋਇਆ ਹੈ |
ਸ਼ਕਤੀਸ਼ਾਲੀ ਭੂਚਾਲ ਤੋਂ ਬਾਅਦ ਹਾਈ ਅਲਰਟ ਐਲਾਨ ਕਰ ਦਿੱਤਾ ਗਿਆ ਹੈ। ਸੋਸ਼ਲ ਮੀਡੀਆ ‘ਤੇ ਇਸ ਦੀਆਂ ਕਈ ਤਸਵੀਰਾ ਵੀ ਸਾਹਮਣੇ ਆ ਰਹੀਆਂ ਨੇ । ਇਨ੍ਹਾਂ ਤਸਵੀਰਾ ਵਿੱਚ ਭੂਚਾਲ ਕਾਰਨ ਹੋਏ ਨੁਕਸਾਨ ਨੂੰ ਬਿਲਕੁਲ ਚੰਗੀ ਤਰ੍ਹਾਂ ਦੇਖ ਸਕਦੇ ਆ | ਬਹੁਤ ਸਾਰੀਆਂ ਇਮਾਰਤਾਂ ਦੇ ਢਹਿ ਜਾਣ ਅਤੇ ਮਲਬੇ ‘ਚ ਕਈ ਲੋਕਾਂ ਦੇ ਫਸਣ ਦਾ ਖ਼ਤਰਾ ਹੈ। ਇੱਥੇ ਲੋਕ ਚੀਕਦੇ ਅਤੇ ਭੱਜਦੇ ਵੀ ਨਜ਼ਰ ਆ ਰਹੇ ਨੇ । ਅਜੇ ਇਸ ਗੱਲ ਦੀ ਕੋਈ ਪੁਸ਼ਟੀ ਨਹੀਂ ਕੀਤੀ ਗਈ |