Nation Post

ਦੋਰਾਹਾ ਨੇੜੇ ਵਾਪਰਿਆ ਸੜਕ ਹਾਦਸਾ, ਮਾਤਾ ਵੈਸ਼ਨੋ ਦੇਵੀ ਤੋਂ ਆ ਰਹੇ ਸ਼ਰਧਾਲੂਆਂ ਦੀ ਬੱਸ ਪਲਟੀ|

ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ‘ਤੇ ਦੋਰਾਹਾ ਨੇੜੇ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ, ਮਾਤਾ ਵੈਸ਼ਨੋ ਦੇਵੀ ਤੋਂ ਆ ਰਹੇ ਸ਼ਰਧਾਲੂਆਂ ਦੀ ਬੱਸ ਪਲਟ ਗਈ ਹੈ। ਇਸ ਹਾਦਸੇ ‘ਚ ਬੱਸ ਦੀ ਲਪੇਟ ‘ਚ ਆਏ ਸਾਈਕਲ ਸਵਾਰ ਮਜ਼ਦੂਰ ਦੀ ਮੌਤ ਹੋ ਚੁੱਕੀ ਹੈ ਪਰ ਇਸ ਘਟਨਾ ਵਿੱਚ ਬੱਸ ‘ਚ ਸਵਾਰ ਸ਼ਰਧਾਲੂਆਂ ਦੀ ਜਾਨ ਬਚ ਗਈ ਹੈ ਅਤੇ ਕੁਝ ਸ਼ਰਧਾਲੂਆਂ ਨੂੰ ਹੀ ਮਾਮੂਲੀ ਸੱਟਾਂ ਲੱਗ ਗਈਆਂ ਹਨ।

ਸੂਚਨਾ ਦੇ ਅਨੁਸਾਰ ਬੱਸ ‘ਚ ਸਵਾਰ ਸ਼ਰਧਾਲੂਆਂ ਨੇ ਕਿਹਾ ਕਿ ਬੱਸ ਦੇ ਡਰਾਈਵਰ ਨੂੰ ਨੀਂਦ ਆ ਜਾਣ ਕਰਕੇ ਇਹ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਸ਼ਰਧਾਲੂਆਂ ਦਾ ਕਹਿਣਾ ਹੈ ਕਿ ਸਵੇਰੇ 4.30 ਵਜੇ ਦੇ ਨੇੜੇ ਡਰਾਈਵਰ ਨੇ ਪਾਣੀ ਨਾਲ ਆਪਣਾ ਮੂੰਹ ਵੀ ਧੋਤਾ ਸੀ ਪਰ ਉਹ ਬਿਨ੍ਹਾਂ ਰੁਕੇ ਬੱਸ ਚਲਾ ਰਹੇ ਸੀ।ਇਸੇ ਦੌਰਾਨ ਅੱਖ ਲੱਗ ਜਾਣ ਕਾਰਨ ਬੱਸ ਬੇਕਾਬੂ ਹੋ ਗਈ ਸੀ |

ਬਸ ਨੇ ਸੜਕ ‘ਤੇ ਗੁਜਰ ਰਹੇ ਇੱਕ ਸਾਈਕਲ ਸਵਾਰ ਨੂੰ ਵੀ ਨਾਲ ਹੀ ਲਪੇਟ ‘ਚ ਲੈ ਲਿਆ ਤੇ ਉਸ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਚੁੱਕੀ ਹੈ ਤੇ ਕੁਝ ਸ਼ਰਧਾਲੂਆਂ ਨੂੰ ਸੱਟਾਂ ਲੱਗੀਆਂ ਹਨ | ਇਸ ਸੜਕ ਹਾਦਸੇ ਤੋਂ ਬਾਅਦ ‘ਚ ਮੌਕੇ ‘ਤੇ ਪੁਲਿਸ ਨੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Exit mobile version