Nation Post

ਨਕੋਦਰ ‘ਚ ਕੱਪੜਾ ਵਪਾਰੀ ਦਾ ਗੋਲੀਆਂ ਮਾਰ ਕਤਲ, ਪੁਲਿਸ ਮੁਲਾਜ਼ਮ ਵੀ ਜ਼ਖ਼ਮੀ

nakodar

ਜਲੰਧਰ: ਨਕੋਦਰ ਸਥਿਤ ਕੱਪੜਾ ਵਪਾਰੀ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਵਿੱਚ ਇੱਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋਇਆ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਨਕੋਦਰ ਦੇ ਰਾਇਲ ਟਾਵਰ ਦੀ ਦੱਸੀ ਜਾ ਰਹੀ ਹੈ। ਦੁਕਾਨਦਾਰ ਨੂੰ 2 ਮਹੀਨੇ ਪਹਿਲਾਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ ਅਤੇ 30 ਲੱਖ ਦੀ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਸੀ। ਧਮਕੀਆਂ ਮਿਲਣ ਤੋਂ ਬਾਅਦ ਸ਼ਿਕਾਇਤ ਕਰਨ ‘ਤੇ ਦੁਕਾਨਦਾਰ ਨੂੰ ਸੁਰੱਖਿਆ ਵੀ ਦਿੱਤੀ ਗਈ। ਇਸ ਘਟਨਾ ‘ਚ ਉਨ੍ਹਾਂ ਦੇ ਸੁਰੱਖਿਆ ਕਰਮਚਾਰੀ ਨੂੰ ਵੀ ਗੋਲੀ ਲੱਗੀ, ਜੋ ਜ਼ਖਮੀ ਹੈ, ਜਿਸ ਨੂੰ ਜਲੰਧਰ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਦੱਸ ਦੇਈਏ ਕਿ ਮ੍ਰਿਤਕ ਨੌਜਵਾਨ ਦਾ ਕੱਪੜਿਆਂ ਦਾ ਕਾਰੋਬਾਰ ਕਾਫੀ ਚੰਗਾ ਸੀ ਅਤੇ ਉਸ ਦੀ ਦੁਕਾਨ ਵੀ ਕਾਫੀ ਮਸ਼ਹੂਰ ਸੀ। ਨੌਜਵਾਨ ਤੋਂ 30 ਲੱਖ ਦੀ ਫਿਰੌਤੀ ਮੰਗੀ ਜਾ ਰਹੀ ਸੀ, ਜਿਸ ਨੂੰ ਨਾ ਦੇਣ ‘ਤੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪੁਲਿਸ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Exit mobile version