Nation Post

ਨਵਜੋਤ ਸਿੰਘ ਸਿੱਧੂ ਨੇ ਕੀਤੀ ਪਤਨੀ ਲਈ ਅਰਦਾਸ, ਨਿਜੀ ਹਸਪਤਾਲ ‘ਚ ਚੱਲ ਰਿਹਾ ਪੱਥਰੀ ਦਾ ਆਪਰੇਸ਼ਨ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਡਾ.ਨਵਜੋਤ ਕੌਰ ਸਿੱਧੂ ਨੂੰ ਸੋਮਵਾਰ ਦੇਰ ਸ਼ਾਮ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਉਸ ਦੀ ਕਿਡਨੀ ਦੀ ਸਰਜਰੀ ਹੋ ਰਹੀ ਹੈ। ਨਵਜੋਤ ਸਿੱਧੂ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਇਹ ਜਾਣਕਾਰੀ ਸਾਂਝੀ ਕਰਦੇ ਹੋਏ ਉਨ੍ਹਾਂ ਦੇ ਜਲਦੀ ਠੀਕ ਹੋਣ ਲਈ ਅਰਦਾਸ ਕਰਨ ਦੀ ਅਪੀਲ ਕੀਤੀ ਹੈ। ਸੂਤਰਾਂ ਅਨੁਸਾਰ ਡਾਕਟਰ ਸਿੱਧੂ ਦੀ ਪਿਛਲੇ ਤਿੰਨ ਚਾਰ ਮਹੀਨਿਆਂ ਤੋਂ ਤਬੀਅਤ ਠੀਕ ਨਹੀਂ ਸੀ। ਇਸ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਚਾਰ ਦਿਨ ਪਹਿਲਾਂ ਉਸ ਦਾ ਅਲਟਰਾਸਾਊਂਡ ਕਰਵਾਇਆ ਗਿਆ, ਜਿਸ ਵਿੱਚ ਚਾਰ ਪੱਥਰੀ ਸਾਹਮਣੇ ਆ ਗਈ ਹੈ। ਸੋਮਵਾਰ ਸ਼ਾਮ ਨੂੰ ਪੱਥਰੀ ਦਾ ਤੇਜ਼ ਦਰਦ ਹੋਣ ਕਾਰਨ ਉਸ ਨੂੰ ਬਾਈਪਾਸ ‘ਤੇ ਸਥਿਤ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਹਸਪਤਾਲ ‘ਚ ਅਜੇ ਵੀ ਆਪਰੇਸ਼ਨ ਚੱਲ ਰਿਹਾ ਹੈ।


ਦੱਸ ਦੇਈਏ ਕਿ :
58 ਸਾਲਾ ਡਾਕਟਰ ਨਵਜੋਤ ਕੌਰ ਆਪਣੇ ਪਤੀ ਨਵਜੋਤ ਸਿੰਘ ਸਿੱਧੂ ਨਾਲ ਮੋਢੇ ਨਾਲ ਮੋਢਾ ਜੋੜ ਕੇ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਨੇ ਹਾਲ ਹੀ ਵਿੱਚ ਸੰਪੰਨ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਅੰਮ੍ਰਿਤਸਰ ਪੂਰਬੀ ਵਿੱਚ ਵੀ ਸਿੱਧੂ ਲਈ ਪ੍ਰਚਾਰ ਕੀਤਾ ਸੀ। ਉਹ ਖੁਦ ਵੀ ਸਾਲ 2012 ਵਿੱਚ ਅੰਮ੍ਰਿਤਸਰ ਪੂਰਬੀ ਸੀਟ ਤੋਂ ਵਿਧਾਇਕ ਰਹਿ ਚੁੱਕੀ ਹੈ। ਉਹ ਪੇਸ਼ੇ ਤੋਂ ਇੱਕ ਡਾਕਟਰ ਹੈ ਅਤੇ ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਤਾਇਨਾਤ ਸੀ। ਸਾਲ 2012 ‘ਚ ਨੌਕਰੀ ਤੋਂ ਅਸਤੀਫਾ ਦੇ ਕੇ ਉਨ੍ਹਾਂ ਨੇ ਰਾਜਨੀਤੀ ‘ਚ ਪ੍ਰਵੇਸ਼ ਕੀਤਾ ਸੀ। ਸਿੱਧੂ ਜੋੜੇ ਦਾ ਇੱਕ ਬੇਟਾ ਕਰਨ ਅਤੇ ਇੱਕ ਬੇਟੀ ਰਾਬੀਆ ਹੈ।

Exit mobile version