Nation Post

ਨਵਜੋਤ ਸਿੰਘ ਸਿੱਧੂ 26 ਜਨਵਰੀ ਨੂੰ ਜੇਲ੍ਹ ‘ਚੋਂ ਹੋਣਗੇ ਰਿਹਾਅ, ਲੁਧਿਆਣਾ ‘ਚ ਲੱਗੇ ਹੋਰਡਿੰਗਜ਼

navjot singh sidhu

ਲੁਧਿਆਣਾ: ਪੰਜਾਬ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਦੇ 26 ਜਨਵਰੀ (ਗਣਤੰਤਰ ਦਿਵਸ 2023) ਨੂੰ ਜੇਲ੍ਹ ਤੋਂ ਰਿਹਾਅ ਹੋਣ ਦੀ ਸੰਭਾਵਨਾ ਹੈ। ਪਾਰਟੀ ਵੱਲੋਂ ਸੀਨੀਅਰ ਆਗੂ ਦੇ ਸੁਆਗਤ ਲਈ ਲੁਧਿਆਣਾ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ‘ਤੇ ਪੋਸਟਰ ਅਤੇ ਹੋਰਡਿੰਗ ਲਗਾਏ ਗਏ ਹਨ।

ਜ਼ਿਕਰਯੋਗ ਹੈ ਕਿ ਰੋਡ ਰੇਜ ਮਾਮਲੇ ‘ਚ ਸਿੱਧੂ ਇਕ ਸਾਲ ਦੀ ਸਜ਼ਾ ਕੱਟ ਰਹੇ ਹਨ। ਰਿਪੋਰਟਾਂ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਨੇ 26 ਜਨਵਰੀ ਨੂੰ ਸਿੱਧੂ ਦੀ ਰਿਹਾਈ ਦੀ ਫਾਈਲ ਨੂੰ ਅਜੇ ਤੱਕ ਮਨਜ਼ੂਰੀ ਨਹੀਂ ਦਿੱਤੀ ਹੈ। ਇਸ ਲਈ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਸਿੱਧੂ ਨੂੰ ਰਿਹਾਅ ਕੀਤਾ ਜਾਵੇਗਾ ਜਾਂ ਨਹੀਂ।ਨਵਜੋਤ ਸਿੰਘ ਸਿੱਧੂ ਦੇ ਮੀਡੀਆ ਸਲਾਹਕਾਰ ਸੁਰਿੰਦਰ ਡੱਲਾ ਨੇ ਟਵਿੱਟਰ ‘ਤੇ ਹੋਰਡਿੰਗ ਦੀ ਤਸਵੀਰ ਸਾਂਝੀ ਕਰਦਿਆਂ ਲਿਖਿਆ, “ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਮੁਕਤੀਦਾਤਾ… ਨਵਜੋਤ ਸਿੰਘ ਸਿੱਧੂ ਜਲਦੀ ਆ ਰਹੇ ਹਨ।”

Exit mobile version