Friday, November 15, 2024
HomePunjabਨਵਜੋਤ ਸਿੱਧੂ ਦੇ ਜੇਲ੍ਹ ਤੋਂ ਬਾਹਰ ਆਉਂਦੇ ਹੀ ਸ਼ੁਰੂ ਹੋਵੇਗਾ 'ਮਿਸ਼ਨ 2024',...

ਨਵਜੋਤ ਸਿੱਧੂ ਦੇ ਜੇਲ੍ਹ ਤੋਂ ਬਾਹਰ ਆਉਂਦੇ ਹੀ ਸ਼ੁਰੂ ਹੋਵੇਗਾ ‘ਮਿਸ਼ਨ 2024’, ਸੁਰਿੰਦਰ ਡੱਲਾ ਨੇ ਕਹੀ ਇਹ ਗੱਲ

ਚੰਡੀਗੜ੍ਹ: ਰੋਡ ਰੇਜ ਮਾਮਲੇ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਨਵਜੋਤ ਸਿੰਘ ਸਿੱਧੂ ਬਾਹਰ ਆਉਂਦੇ ਹੀ ਮਿਸ਼ਨ 2024 ਦੀ ਸ਼ੁਰੂਆਤ ਕਰਨਗੇ। ਇਹ ਜਾਣਕਾਰੀ ਸਿੱਧੂ ਦੇ ਮੀਡੀਆ ਸਲਾਹਕਾਰ ਸੁਰਿੰਦਰ ਢੱਲਾ ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਟਵੀਟ ਕਰਕੇ ਲਿਖਿਆ ਕਿ ਨਵਜੋਤ ਸਿੱਧੂ ਦੇ ਜੇਲ੍ਹ ਤੋਂ ਵਾਪਸ ਆਉਂਦੇ ਹੀ ਮਿਸ਼ਨ 2024 ਸ਼ੁਰੂ ਹੋ ਜਾਵੇਗਾ ਅਤੇ ਪੰਜਾਬ ਦੇ ਹੱਕਾਂ ਦੀ ਰਾਖੀ ਕਰਨਾ ਜਾਰੀ ਰੱਖਿਆ ਜਾਵੇਗਾ। ਪੰਜਾਬ ਅੱਜ ਵੀ ਮੰਦੀ ਦੇ ਉਸੇ ਦੌਰ ਵਿੱਚ ਖੜ੍ਹਾ ਹੈ ਜਿਸ ਵਿੱਚੋਂ ਨਿਕਲਣ ਲਈ ਨਵਜੋਤ ਸਿੱਧੂ ਜੀ ਨੇ ਮਾਡਲ ਦਿੱਤਾ ਸੀ। ਪੰਜਾਬ ਦਾ ਇੰਜਣ ਬਦਲਣ ਦੀ ਲੋੜ ਹੈ, ਨਵਿਆਉਣ ਦੀ ਨਹੀਂ। ਤੁਸੀਂ ਅੱਗੇ ਕੀ ਦੇਖਣਾ ਚਾਹੁੰਦੇ ਹੋ?

ਦੱਸ ਦੇਈਏ ਕਿ ਸਿੱਧੂ ਦੇ ਅਗਲੇ ਸਾਲ ਜਨਵਰੀ ਤੱਕ ਜੇਲ੍ਹ ਤੋਂ ਬਾਹਰ ਆਉਣ ਦੀ ਸੰਭਾਵਨਾ ਹੈ। ਹਾਲ ਹੀ ‘ਚ ਖਬਰਾਂ ਆਈਆਂ ਸਨ ਕਿ ਪ੍ਰਿਅੰਕਾ ਗਾਂਧੀ ਨੇ ਵੀ ਸਿੱਧੂ ਨੂੰ ਪੱਤਰ ਭੇਜਿਆ ਹੈ। ਮੰਨਿਆ ਜਾ ਰਿਹਾ ਹੈ ਕਿ ਸਿੱਧੂ ਦੇ ਸਾਹਮਣੇ ਆਉਂਦੇ ਹੀ ਹਾਈਕਮਾਂਡ ਉਨ੍ਹਾਂ ਨੂੰ ਕੋਈ ਵੱਡੀ ਜ਼ਿੰਮੇਵਾਰੀ ਸੌਂਪ ਸਕਦੀ ਹੈ।

RELATED ARTICLES

LEAVE A REPLY

Please enter your comment!
Please enter your name here

Most Popular

Recent Comments