Nation Post

ਨਵੇਂ ਸਾਲ ‘ਤੇ ਮੰਤਰੀ ਬਲਜੀਤ ਕੌਰ ਨੇ ਝੁੱਗੀ-ਝੌਂਪੜੀ ਵਿੱਚ ਰਹਿਣ ਵਾਲਿਆਂ ਨੂੰ ਵੰਡੇ ਕੰਬਲ

baljeet kaur

ਚੰਡੀਗੜ੍ਹ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਨੇ ਮਲੋਟ ਦੇ ਝੁੱਗੀ-ਝੌਂਪੜੀ ਵਾਲੇ ਇਲਾਕੇ ਵਿੱਚ ਕੰਬਲ ਵੰਡ ਕੇ ਨਵੇਂ ਸਾਲ ਦਾ ਜਸ਼ਨ ਮਨਾਇਆ। ਬਲਜੀਤ ਕੌਰ ਨੇ ਸਰਦੀ ਦੇ ਮੌਸਮ ‘ਚ ਗਰੀਬਾਂ ਦੇ ਦੁੱਖ ਨੂੰ ਮਹਿਸੂਸ ਕਰਦਿਆਂ ਕਿਹਾ ਕਿ ਸਰਦੀ ਦੇ ਮੌਸਮ ‘ਚ ਅਸੀਂ ਆਪਣੇ ਘਰਾਂ ‘ਚ ਆਰਾਮ ਨਾਲ ਰਹਿੰਦੇ ਹਾਂ ਪਰ ਝੁੱਗੀ-ਝੌਂਪੜੀਆਂ ‘ਚ ਰਹਿਣ ਵਾਲੇ ਲੋਕਾਂ ਦਾ ਇਸ ਅੱਤ ਦੀ ਠੰਡ ‘ਚ ਗਰਮ ਕੱਪੜਿਆਂ ਤੋਂ ਬਿਨਾਂ ਰਹਿਣਾ ਮੁਸ਼ਕਿਲ ਹੋ ਜਾਂਦਾ ਹੈ। ਉਨ੍ਹਾਂ ਮਲੋਟ ਵਿੱਚ ਝੁੱਗੀ-ਝੌਂਪੜੀ ਵਾਲਿਆਂ ਨੂੰ ਗਰਮ ਕੰਬਲ ਵੰਡੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਸੇਵਾ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਅੱਜ ਮਲੋਟ ਵਿਖੇ ਝੌਂਪੜੀਆਂ ਵਿੱਚ ਰਹਿ ਰਹੇ ਲੋੜਵੰਦ ਲੋਕਾਂ ਨੂੰ ਕੜਾਕੇ ਦੀ ਸਰਦੀ ਤੋਂ ਬਚਾਉਣ ਲਈ ਕੰਬਲ ਵੰਡੇ ਗਏ।

Exit mobile version