Thursday, April 17, 2025
Homeaccidentਪਠਾਨਕੋਟ 'ਚ XUV ਕਾਰ ਨਹਿਰ 'ਚ ਡਿੱਗਣ ਕਾਰਨ 3 ਦੀ ਹੋਈ ਮੌਤ;...

ਪਠਾਨਕੋਟ ‘ਚ XUV ਕਾਰ ਨਹਿਰ ‘ਚ ਡਿੱਗਣ ਕਾਰਨ 3 ਦੀ ਹੋਈ ਮੌਤ; 2 ਲੋਕ ਸੁਰੱਖਿਅਤ ਬਾਹਰ ਨਿਕਲ ਆਏ |

ਪਠਾਨਕੋਟ ਜ਼ਿਲ੍ਹੇ ਦੇ ਨੇੜੇ ਮਾਧੋਪੁਰ ਵਿਖੇ ਐਤਵਾਰ ਦੇਰ ਰਾਤ ਨੂੰ ਇੱਕ XUV ਕਾਰ ਨਹਿਰ ਵਿੱਚ ਡਿੱਗ ਗਈ। ਕਾਰ ‘ਚ 5 ਲੋਕ ਜਾ ਰਹੇ ਸੀ, ਜਿਨ੍ਹਾਂ ‘ਚੋਂ 3 ਲੋਕਾਂ ਦੀ ਮੌਤ ਹੋ ਚੁੱਕੀ ਹੈ। ਤਿੰਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਪਠਾਨਕੋਟ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਮਾਮਲਾ ਦਰਜ ਕਰਕੇ ਜਾਂਚ ਕਰ ਰਹੀ ਹੈ।

घटनास्थल पर रात को ही काफी संख्या में ग्रामीण जुट गए थे।

ਜਾਣਕਾਰੀ ਦੇ ਅਨੁਸਾਰ ਗੱਡੀ ਨਹਿਰ ‘ਚ ਡਿੱਗ ਜਾਣ ਤੋਂ ਬਾਅਦ 2 ਲੋਕ ਸੁਰੱਖਿਅਤ ਬਾਹਰ ਨਿਕਲ ਆਏ ਹਨ ਪਰ 3 ਲੋਕ ਪਾਣੀ ਦੇ ਤੇਜ਼ ਵਹਾਅ ਦੇ ਕਾਰਨ ਰੁੜ ਗਏ ਹਨ, ਜਿਨ੍ਹਾਂ ‘ਚੋਂ ਇਕ ਦੀ ਲਾਸ਼ ਰਾਤ ਨੂੰ ਹੀ ਬਰਾਮਦ ਹੋ ਗਈ ਸੀ। 2 ਲਾਸ਼ਾਂ ਅੱਜ ਯਾਨੀ ਸੋਮਵਾਰ ਸਵੇਰੇ ਬਰਾਮਦ ਹੋ ਗਈਆਂ ਹਨ। ਐਨਡੀਆਰਐਫ ਅਤੇ ਪੁਲਿਸ ਪ੍ਰਸ਼ਾਸਨ ਦੀਆਂ ਟੀਮਾਂ ਨੇ ਸਾਂਝੀ ਕਾਰਵਾਈ ਵਿੱਚ ਲਾਸ਼ਾਂ ਨੂੰ ਨਹਿਰ ਵਿੱਚੋਂ ਬਾਹਰ ਕੱਢ ਲਿਆ ਹੈ।

ਸੂਚਨਾ ਦੇ ਅਨੁਸਾਰ ਪੰਜੇ ਵਿਅਕਤੀ ਪੰਜਾਬ ਨੈਸ਼ਨਲ ਬੈਂਕ ਦੀ ਸ਼ਾਖਾ ਪਠਾਨਕੋਟ ਦੇ ਮੁਲਾਜ਼ਮ ਹਨ, ਜੋ ਐਤਵਾਰ ਨੂੰ ਛੁੱਟੀ ਮਨਾਉਣ ਲਈ ਗਏ ਹੋਏ ਸੀ। ਜੋ ਮੁਲਾਜ਼ਮ ਸੁਰੱਖਿਅਤ ਹਨ,ਉਨ੍ਹਾਂ ਦੇ ਨਾਮ ਪ੍ਰਿੰਸ ਰਾਜ ਪੁੱਤਰ ਹਰੀਕ੍ਰਿਸ਼ਨ ਵਾਸੀ ਬਿਹਾਰ ਅਤੇ ਸੁਰਿੰਦਰ ਸ਼ਰਮਾ ਪੁੱਤਰ ਸੀਤਾ ਰਾਮ ਵਾਸੀ ਰਾਜਸਥਾਨ ਹਨ। ਮ੍ਰਿਤਕਾਂ ਦੀ ਪਛਾਣ ਅਸ਼ੋਕ ਕੁਮਾਰ ਪੁੱਤਰ ਪੁਰਸ਼ੋਤਮ ਦਾਸ ਵਾਸੀ ਮਿਰਜ਼ਾਪੁਰ (ਮਾਧੋਪੁਰ), ਵਿਸ਼ਾਲ ਅਤੇ ਅਜੈ ਬਾਬੂਲ ਵਜੋਂ ਕੀਤੀ ਗਈ ਹੈ।

घटनास्थल पर रात को ही NDRF के आला अधिकारी भी पहुंचे।

ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਗੱਡੀ ‘ਚੋਂ ਛਾਲ ਮਾਰਨ ਵਾਲੇ ਵਿਅਕਤੀਆਂ ਦੇ ਬਿਆਨਾਂ ਦੇ ਆਧਾਰ ‘ਤੇ ਗੱਡੀ ਚਲਾ ਰਿਹਾ ਵਿਅਕਤੀ ਅਣਸਿਖਿਅਤ ਸੀ। ਜਦੋਂ ਉਹ ਨਹਿਰ ਦੇ ਨਾਲ-ਨਾਲ ਮਿਰਜ਼ਾਪੁਰ ਤੋਂ ਵਾਪਸ ਪਰਤ ਰਹੇ ਸੀ ਤਾਂ ਡਰਾਈਵਰ ਨੇ ਬ੍ਰੇਕ ਦੀ ਬਜਾਏ ਐਕਸੀਲੇਟਰ ਦਬਾ ਦਿੱਤਾ, ਜਿਸ ਕਾਰਨ ਗੱਡੀ ਨਹਿਰ ਵਿੱਚ ਜਾ ਡਿੱਗੀ। ਇਹ ਹਾਦਸਾ ਡਰਾਈਵਰ ਦੀ ਵਜ੍ਹਾ ਨਾਲ ਵਾਪਰਿਆ ਹੈ।

RELATED ARTICLES

LEAVE A REPLY

Please enter your comment!
Please enter your name here

Most Popular

Recent Comments