ਚੰਡੀਗੜ੍ਹ: ਇੱਕ ਪਾਸੇ ਜਿੱਥੇ ਦੇਸ਼ ਦੇ ਖਿਡਾਰੀ ਰਾਸ਼ਟਰਮੰਡਲ ਖੇਡਾਂ 2022 ਵਿੱਚ ਆਪਣੇ ਤਗਮੇ ਲਗਾ ਕੇ ਦੇਸ਼ ਦਾ ਨਾਮ ਰੌਸ਼ਨ ਕਰ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਦੇ ਪਹਿਲਵਾਨ ਜਸਪੂਰਨ ਸਿੰਘ ਨੇ ਇਟਲੀ ਵਿੱਚ ਹੋਈ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਪ੍ਰਾਪਤੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਉਨ੍ਹਾਂ ਨੂੰ ਵਧਾਈ ਦਿੱਤੀ ਹੈ।
ਇਟਲੀ ਵਿਖੇ ਚੱਲ ਰਹੀ ਕੁਸ਼ਤੀ ਚੈਂਪੀਅਨਸ਼ਿਪ ਦੌਰਾਨ ਪੰਜਾਬ ਦੇ ਪਹਿਲਵਾਨ ਜਸਪੂਰਨ ਸਿੰਘ ਨੂੰ ਕਾਂਸੀ ਦਾ ਤਮਗਾ ਜਿੱਤਣ ‘ਤੇ ਬਹੁਤ-ਬਹੁਤ ਮੁਬਾਰਕਾਂ…
ਖ਼ੁਸ਼ੀ ਹੋਈ ਪਹਿਲਵਾਨੀ ‘ਚ ਪੰਜਾਬ ਨੇ ਫਿਰ ਤੋਂ ਆਪਣਾ ਲੋਹਾ ਮਨਵਾਇਆ…ਸਾਡੀ ਵਿਰਾਸਤੀ ਖੇਡ ਪਹਿਲਵਾਨੀ ‘ਚ ਪੰਜਾਬ ਸਮੇਤ ਭਾਰਤ ਦਾ ਨਾਮ ਰੌਸ਼ਨ ਕਰਨ ‘ਤੇ ਮੁਬਾਰਕਬਾਦ…ਭਵਿੱਖ ਲਈ ਸ਼ੁਭਕਾਮਨਾਵਾਂ… pic.twitter.com/Drnn48rkip
— Bhagwant Mann (@BhagwantMann) July 31, 2022